‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਕੈਪਟਨ ਨੇ ਆਖਿਆ ਕਿ ਪੰਜਾਬ ਨੂੰ ਲੈ ਕੇ ਆਮ ਗੱਲਬਾਤ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਬੀਬੀਐਮਬੀ ਅਤੇ ਸੀਟ ਬਾਰੇ ਗੱਲ ਨਹੀਂ ਕੀਤੀ, ਉਨ੍ਹਾਂ ਨੇ ਕਿਹਾ ਕਿ ਮੈਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਪੱਤਰ ਲਿਖ ਚੁੱਕਾ ਹਾਂ ਕਿ ਜਦੋਂ 1966 ਵਿੱਚ ਪੰਜਾਬ ਅਤੇ ਹਰਿਆਣਾ ਦੀ ਵੰਡ ਹੋਈ ਸੀ ਤਾਂ ਇਹ ਨਿਯੁਕਤੀਆਂ ਉਸੇ ਆਧਾਰ ’ਤੇ ਕੀਤੀਆਂ ਜਾਣ।
ਗਠਜੋੜ ‘ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਭਵਿੱਖਬਾਣੀ ਨਹੀਂ ਕਰ ਸਕਦਾ ਪਰ ਅਸੀਂ ਅਤੇ ਭਾਜਪਾ ਨੇ ਬਿਹਤਰ ਚੋਣਾਂ ਲੜੀਆਂ ਹਨ। ਇਸ ਬਾਰੇ ਨਤੀਜਿਆਂ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।