ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਕਰਕੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਇਕ ਵਾਰ ਫਿਰ ਭਾਜਪਾ ਨੂੰ ਮੌਕਾ ਦਿੱਤਾ ਹੈ ਅਤੇ ਭਾਜਪਾ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸਾਡਾ ਵੋਟ ਪਰਸੈਂਟ 7 ਸੀ ਪਰ ਹੁਣ ਸਾਡਾ ਵੋਟ ਬੈਂਕ 19 ਫ਼ੀਸਦੀ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੀਟ ਨਾ ਜਿੱਤਣ ਦੀ ਜਿੰਮੇਵਾਰੀ ਆਪਣੇ ਸਿਰ ਲੈਂਦਾ ਹਾਂ।
ਉਨ੍ਹਾਂ ਨੇ ਵਿਰੋਧੀ ਧਿਰਾਂ ਤੇ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਨੂੰ ਲੋਕਾਂ ਨੇ ਨਕਾਰਿਆ ਹੈ ਕਿਉਂਕ ਉਹ ਸਮਝਦੇ ਹਨ ਕਿ ਜੋ ਵੋਟ ਬੈਂਕ ਭਾਜਪਾ ਨੂੰ ਪਿਆ ਹੈ ਉਹ ਸਰਕਾਰ ਦੇ ਵਿਰੋਧ ਵਿੱਚ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਦੇ ਮੁਕਾਬਲੇ ਉਨ੍ਹਾਂ ਦੀ ਪਾਰਟੀ ਦਾ ਪ੍ਰਦਰਸ਼ਨ ਵਧਿਆ ਰਿਹਾ ਹੈ ਕਿਉਂਕਿ ਭਾਜਪਾ ਨੂੰ ਪ੍ਰਚਾਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ । ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਹਾਰ ਦੀ ਜਿੰਮੇਵਾਰੀ ਲੈਂਦੇ ਹਨ