The Khalas Tv Blog India PM ਮੋਦੀ ਨਾਲ ਜੁੜੀ ਵੱਡੀ ਖ਼ਬਰ !
India

PM ਮੋਦੀ ਨਾਲ ਜੁੜੀ ਵੱਡੀ ਖ਼ਬਰ !

IB alert on pm modi security

PM ਮੋਦੀ ਅਗਲੇ ਹਫ਼ਤੇ 3 ਸੂਬਿਆਂ ਦੇ ਦੌਰੇ 'ਤੇ ਜਾ ਰਹੇ ਹਨ

ਦਿੱਲੀ : ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM MODI) ਦੀ ਸੁਰੱਖਿਆ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ । ਖੁਫੀਆ ਏਜੰਸੀਆਂ ਨੇ ਉਨ੍ਹਾਂ ਦੀ ਸੁਰੱਖਿਆ ਨਾਲ ਜੁੜਿਆ ਵੱਡਾ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਨੂੰ ਖ਼ਦਸ਼ਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ISI ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਹੈ ਉਹ ਮੌਕੇ ਦੀ ਤਲਾਸ਼ ਕਰ ਰਿਹਾ ਹੈ । ਖੁਫੀਆ ਏਜੰਸੀਆਂ ਦਾ ਦਾਅਵਾ ਹੈ ਕਿ ਪੁਲਿਸ ਵਰਦੀ ਦੀ ਆੜ ਵਿੱਚ ਵੱਡੀ ਸਾਜਿਸ਼ ਰੱਚੀ ਜਾ ਸਕਦੀ ਹੈ ।

ਖੁਫਿਆ ਵਿਭਾਗ ਦੇ ਅਲਰਟ ਤੋਂ ਬਾਅਦ ਕੇਂਦਰ ਅਤੇ ਸੂਬੇ ਦੀਆਂ ਏਜੰਸੀਆਂ ਅਲਰਟ ‘ਤੇ ਹੋ ਗਈਆਂ ਹਨ । ਅਗਲੇ ਹਫਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਿੰਨ ਸੂਬੇ ਗੁਜਰਾਤ,ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਜਾਣਾ ਹੈ । ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਹਮਲੇ ਲਈ ਪੁਲਿਸ ਵਰਦੀ ਵਿੱਚ ਹਮਲਾਵਰ ਭੇਜ ਸਕਦੀ ਹੈ ।

ਹਿਮਾਚਲ ਅਤੇ ਗੁਜਰਾਤ ਦੀਆਂ ਵਿਧਾਨਸਭਾ ਚੋਣਾਂ ਨੂੰ ਵੇਖ ਦੇ ਹੋਏ ਇਹ ਹੋਰ ਵੀ ਚਿੰਤਾ ਦਾ ਵਿਸ਼ਾ ਹੈ । ਆਉਣ ਵਾਲੇ ਦਿਨਾਂ ਦੇ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੋਵਾਂ ਸੂਬਿਆਂ ਵਿੱਚ ਚੋਣ ਪ੍ਰਚਾਰ ਦੇ ਲਈ ਜਾਣਾ ਹੈ ਅਜਿਹੇ ਵਿੱਚ ਰੈਲੀਆਂ ਵਿੱਚ ਹੋਣ ਵਾਲੀ ਭੀੜ ਨੂੰ ਵੇਖ ਦੇ ਹੋਏ ਸੁਰੱਖਿਆ ਦੇ ਸਖ਼ਤ ਇੰਤਜ਼ਾਾਮ ਕਰਨੇ ਸੁਰੱਖਿਆ ਏਜੰਸੀਆਂ ਦੇ ਲਈ ਵੱਡੀ ਚੁਣੌਤੀ ਬਣ ਸਕਦੇ ਹਨ। ਪ੍ਰਧਾਨ ਦੀ ਸੁਰੱਖਿਆ ਨੂੰ ਲੈਕੇ ਪਹਿਲਾਂ ਵੀ ਧਮਕੀਆਂ ਮਿਲ ਦੀਆਂ ਰਹੀਆਂ ਹਨ ਪਰ ਭਾਰਤ ਦੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਦੀ ਹਰ ਸਾਜਿਸ਼ ਨੂੰ ਨਾਕਾਮ ਕੀਤਾ ਹੈ । ਫਿਰ ਵੀ ਆਪਣੇ ਵੱਲੋਂ ਸੁਰੱਖਿਆ ਏਜੰਸੀਆਂ ਕੋਈ ਵੀ ਖ਼ਤਰਾ ਨਹੀਂ ਚੁੱਕਣਾ ਚਾਉਂਦੀਆਂ ਹਨ । ਇਸੇ ਲਈ ਸਾਰੇ ਸੂਬਿਆਂ ਨੂੰ ਅਲਰਟ ਜਾਰੀ ਕਰ ਦਿੱਤਾ  ਹੈ ।

Exit mobile version