The Khalas Tv Blog India ਭਾਰਤ ਦੀ ਹਾਰ ਦਾ ਕਸ਼ਮੀਰੀ ਵਿਦਿਆਰਥੀਆਂ ਨੂੰ ਭੁਗਤਣਾ ਪਿਆ ਖਮਿਆਜ਼ਾ
India Punjab

ਭਾਰਤ ਦੀ ਹਾਰ ਦਾ ਕਸ਼ਮੀਰੀ ਵਿਦਿਆਰਥੀਆਂ ਨੂੰ ਭੁਗਤਣਾ ਪਿਆ ਖਮਿਆਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਰਾਤ ਨੂੰ ਹੋਏ ਆਈਸੀਸ ਟੀ-20 ਵਿਸ਼ਵ ਕੱਪ ਮੈਚ ਵਿੱਚ ਪਾਕਿਸਤਾਨ ਹੱਥੋਂ ਭਾਰਤ ਦੀ ਹਾਰ ਮਗਰੋਂ ਸੰਗਰੂਰ ਜ਼ਿਲ੍ਹੇ ਦੇ ਇੱਕ ਨਿੱਜੀ ਕਾਲਜ ਵਿੱਚ ਯੂ.ਪੀ. ਅਤੇ ਬਿਹਾਰ ਦੇ ਕੁੱਝ ਵਿਦਿਆਰਥੀਆਂ ਦੀ ਕਸ਼ਮੀਰੀ ਵਿਦਿਆਰਥੀਆਂ ਨਾਲ ਝੜਪ ਹੋ ਗਈ ਹੈ। ਇਹ ਘਟਨਾ ਕਾਲਜ ਦੇ ਭਾਈ ਗੁਰਦਾਸ ਇੰਸਟੀਚਿਊਟ ਦੇ ਹੋਸਟਲ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਜਦੋਂ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਹੋ ਗਈ ਤਾਂ ਕਸ਼ਮੀਰੀ ਵਿਦਿਆਰਥੀ ਜਸ਼ਨ ਮਨਾਉਣ ਲੱਗ ਪਏ, ਜਿਸ ਤੋਂ ਔਖੇ ਹੋ ਕੇ ਯੂ.ਪੀ. ਅਤੇ ਬਿਹਾਰ ਦੇ ਵਿਦਿਆਰਥੀਆਂ ਦੀ ਉਹਨਾਂ ਨਾਲ ਝੜਪ ਹੋ ਗਈ। ਕਸ਼ਮੀਰੀ ਵਿਦਿਆਰਥੀਆਂ ਨੇ ਦਾਅਵਾ ਕੀਤਾ ਹੈ ਕਿ ਯੂ.ਪੀ. ਅਤੇ ਬਿਹਾਰ ਦੇ ਵਿਦਿਆਰਥੀਆਂ ਨੇ ਸਾਡੇ ’ਤੇ ਹਮਲਾ ਕੀਤਾ ਹੈ। ਉਹਨਾਂ ਨੇ ਮਾਮਲੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਟੀਮ ਰਾਤ ਨੂੰ ਮੌਕੇ ’ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Exit mobile version