‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐਸਈ ਸਮੇਤ ਦੇਸ਼ ਦੇ ਕਈ ਰਾਜਾਂ ਦੇ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ ਨੂੰ ਰੱਦ ਕੀਤਾ ਹੈ ਜਾਂ ਉਨ੍ਹਾ ਦੀ ਤਾਰੀਕ ਅੱਗੇ ਪਾ ਦਿੱਤੀ ਹੈ।
ਹੁਣ ਆਈਸੀਐਸਈ ਬੋਰਡ ਨੇ ਵੀ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪਹਿਲਾਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਵੈਕਲਪਿਕ ਰੱਖੀ ਗਈ ਸੀ। ਆਈਸੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ 4 ਮਈ ਤੋਂ ਸ਼ੁਰੂ ਹੋਣੀ ਸੀ।
ਜ਼ਿਕਰਯੋਗ ਹੈ ਕਿ ਆਈਸੀਐਸਈ ਨੇ 12ਵੀਂ ਦੀ ਪ੍ਰੀਖਿਆ ਮੁਲਤਵੀ ਕੀਤੀ ਸੀ।