Punjab

ਬੀਬੀ ਭੱਠਲ ਨੇ ਛੱਡੀ ਸ਼ੁਰਲੀ

ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਹੁਣ ਕੁਝ ਦਿਨ ਬਾਕੀ ਬਚੇ ਹਨ। ਇਸੇ ਦੌਰਾਨ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਾਂਗਰਸ  ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾ ਮਿਲਿਆ ਤਾਂ ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ।

ਅਜਿਹੇ ਵਿਚ ਮੁੱਖ ਮੰਤਰੀ ਕੌਣ ਬਣੇਗਾ ਦੇ ਜਵਾਬ ਵਿਚ ਬੀਬੀ ਭੱਠਲ ਇਥੋਂ ਤੱਕ ਆਖ ਦਿੱਤਾ ਕਿ ਜਿਸ ਦੀਆਂ ਸੀਟਾਂ ਵੱਧ ਹੋਣਗੀਆਂ, ਮੁੱਖ ਮੰਤਰੀ ਵੀ ਉਨ੍ਹਾਂ ਦਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਇੱਕ ਆਗੂ ਵੱਲੋਂ ਵੀ ਗਠਜੋੜ ਦਾ ਇਸ਼ਾਰਾ ਕੀਤਾ ਗਿਆ ਸੀ। ਸੂਬੇ ਵਿਚ ਚਾਰ ਵੱਡੀਆਂ ਪਾਰਟੀਆਂ ਵੱਲੋਂ ਚੋਣਾਂ ਲੜੀਆਂ ਗਈਆਂ ਹਨ ਪਰ ਨਤੀਜਿਆਂ ਤੋਂ ਪਹਿਲਾਂ ਹੀ ਗਠਜੋੜ ਦੀਆਂ ਚਰਚਾਵਾਂ ਵੀ ਛਿੜ ਗਈਆਂ ਹਨ। ਬੀਬੀ ਭੱਠਲ ਦੇ ਬਿਆਨ ਨਾਲ ਉਨ੍ਹਾਂ ਕਿਆਸ ਆਰਾਈਆਂ ‘ਤੇ ਪੱਕੀ ਮੋਹਰ ਲੱਗਦੀ ਹੈ, ਜਿਨ੍ਹਾ ਵਿੱਚ ਇਹ ਚਰਚਾ ਹੋਣ ਲੱਗੀ ਸੀ ਕਿ ਕਾਂਗਰਸ ਅਤੇ ‘ਆਪ’ ਦੀਆਂ ਅੰਦਰ ਖਾਤੇ ਮੀਟਿੰਗਾਂ ਸ਼ੁਰੂ ਹੋ ਗਈਆਂ ਸਨ। ਉਂਝ ਦਿੱਲੀ ਵਿੱਚ ਦੋਹਾਂ ਪਾਰਟੀਆਂ ਦਾ ਰਲ ਕੇ ਸਰਕਾਰ ਬਨਾਉਣ ਦਾ ਤੁਜ਼ਰਬਾ ਸਫਲ ਨਹੀਂ ਸੀ ਰਿਹਾ ।