‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਰਜੀਤ ਧੀਮਾਨ ਨੇ ਆਪਣੀ ਹੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਜੇ ਸਰਕਾਰ ਨਹੀਂ ਚੱਲਦੀ ਤਾਂ ਮੁਖੀ ਬਦਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦਾ ਇਨਸਾਫ ਸਾਢੇ ਚਾਰ ਸਾਲਾਂ ਵਿੱਚ ਨਹੀਂ ਦੇ ਸਕੀ ਤਾਂ ਕੁੱਝ ਮਹੀਨਿਆਂ ਵਿੱਚ ਇਹ ਕੀ ਕਰ ਲਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁੱਦਿਆਂ ‘ਤੇ ਸਰਕਾਰ ਬਣੀ, ਉਨ੍ਹਾਂ ਹੀ ਮੁੱਦਿਆਂ ‘ਤੇ 2022 ਵਿੱਚ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਡੀਸੀ ਵਰਗ ਨੂੰ ਕੋਈ ਵੀ ਹੱਕ ਨਹੀਂ ਦਿੱਤਾ ਗਿਆ, ਜਿਸ ਕਰਕੇ 2022 ਚੋਣਾਂ ਵਿੱਚ ਵੀ ਡੀਸੀ ਦਾ ਮੁੱਦਾ ਵੀ ਚੁੱਕਿਆ ਜਾਵੇਗਾ।
ਪ੍ਰਨੀਤ ਕੌਰ ਦੀ ਸਿੱਧੂ ਨੂੰ ਸਲਾਹ
ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਵਿਚਾਲੇ ਚੱਲ ਰਹੇ ਘਮਸਾਣ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਿੱਧੂ ਆਪਣੇ ਹਲਕੇ ‘ਤੇ ਧਿਆਨ ਦੇਣ ਅਤੇ ਪੰਜਾਬ ਨੂੰ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਿੱਚ ਹਿੱਸੇਦਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸਿੱਧੂ ਮੁੱਖ ਮੰਤਰੀ ਕੋਲ, ਪਾਰਟੀ ਹਾਈ ਕਮਾਂਡ ਦੇ ਅੱਗੇ ਆਪਣੇ ਗਿਲੇ-ਸ਼ਿਕਵੇ ਰੱਖਣ।