The Khalas Tv Blog Punjab ਜੇ ਸ਼੍ਰੋਮਣੀ ਅਕਾਲੀ ਦਲ ਨਾਲ ਲੜਨਾ ਹੈ ਤਾਂ ਖੁੱਲ੍ਹ ਕੇ ਸਾਹਮਣੇ ਆਓਨ – ਡਾ. ਦਲਜੀਤ ਸਿੰਘ ਚੀਮਾ
Punjab

ਜੇ ਸ਼੍ਰੋਮਣੀ ਅਕਾਲੀ ਦਲ ਨਾਲ ਲੜਨਾ ਹੈ ਤਾਂ ਖੁੱਲ੍ਹ ਕੇ ਸਾਹਮਣੇ ਆਓਨ – ਡਾ. ਦਲਜੀਤ ਸਿੰਘ ਚੀਮਾ

ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਨਿਯੁਕਤੀ ਲਈ ਰੱਖੀ ਗਈ ਤਾਰੀਕ ਤੇ ਜਗ੍ਹਾਂ ਉੱਤੇ ਸਵਾਲ ਚੁੱਕੇ ਗਏ ਹਨ। ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਪਹਿਲਾਂ ਵੀ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਹੈ ਪਰ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਕੋਈ ਢੁਕਵਾਂ ਜਵਾਬ ਨਹੀਂ ਮਿਲਿਆ।

ਇਸ ਮਾਮਲੇ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਰੰਧਾਵਾ ਨੂੰ ਇਸ ਦਾ ਜਵਾਬ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਧਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਸੋਨੀਆ ਗਾਂਧੀ ਜੀ ਨੂੰ, ਰਾਹੁਲ ਗਾਂਧੀ ਜੀ ਨੂੰ ਤੇ ਖੜਗੇ ਸਾਹਿਬ ਨੂੰ ਬੇਨਤੀ ਕਰਦਾ ਕਿ ਤੁਸੀਂ ਆਪਣੇ ਸੰਸਦ ਮੈਂਬਰ ਰਾਹੀਂ ਜੋ ਚੋਣ ਕਮਿਸ਼ਨ ਨੂੰ ਚਿੱਠੀਆਂ ਲਿਖੀਆਂ, ਉਨ੍ਹਾਂ ਦਾ ਕੋਈ ਫਾਇਦਾ ਨਹੀਂ।

ਉਨ੍ਹਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨਾਲ ਲੜਨਾ ਹੈ ਤਾਂ ਖੁੱਲ੍ਹ ਕੇ ਸਾਹਮਣੇ ਆਓ। ਅਸੀਂ ਤਾਂ ਸ਼ੁਰੂ ਤੋਂ ਕਾਂਗਰਸ ਨੂੰ ਆਪਣਾ ਦੁਸ਼ਮਣ ਨੰਬਰ ਇਕ ਮੰਨ ਕੇ ਚੱਲਦੇ ਆ ਕਿਉਂਕਿ ਤੁਸੀਂ ਦਰਬਾਰ ਸਾਹਿਬ ਦੇ ਉੱਤੇ ਵੀ ਹਮਲਾ ਕੀਤਾ ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਵੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਖਿਲਾਫ਼ ਪਿਛਲੇ ਲੰਮੇ ਸਮੇਂ ਤੋਂ ਸਾਜਿਸ਼ ਚਲ ਰਹੀ ਹੈ ਤੇ ਜੋ ਸਾਡੇ ਤੋਂ ਨਾਰਾਜ਼ ਹੋਏ ਸਾਡੇ ਲੀਡਰ ਹੀ ਦੂਜੀਆਂ ਪਾਰਟੀਆਂ ਦੇ ਮੋਢਿਆ ’ਤੇ ਚੜ ਕੇ ਅਕਾਲੀ ਦਲ ਦਾ ਨੁਕਸਾਨ ਕਰਨ ਨੂੰ ਫਿਰਦੇ ਹਨ ਅਤੇ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਨੂੰ ਢਾਹ ਲਗਾਉਣ ਲਈ ਵੀ ਸਾਜਿਸ਼ ਕੀਤੀ ਜਾ ਰਹੀ ਹੈ।

 

Exit mobile version