The Khalas Tv Blog Punjab ਜਥੇਦਾਰ ਹਰਪ੍ਰੀਤ ਸਿੰਘ ਨੇ ਅੱਜ ਸੰਗਤ ਨੂੰ ਕੁੱਝ ਇਸ ਤਰ੍ਹਾਂ ਦਿੱਤੀ ਖਾਲਸਾ ਸਾਜਨਾ ਦਿਵਸ ਦੀ ਵਧਾਈ
Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਅੱਜ ਸੰਗਤ ਨੂੰ ਕੁੱਝ ਇਸ ਤਰ੍ਹਾਂ ਦਿੱਤੀ ਖਾਲਸਾ ਸਾਜਨਾ ਦਿਵਸ ਦੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਕੌਮ ਦਾ ਮਾਣਮੱਤਾ ਇਤਿਹਾਸ ਹੈ ਅਤੇ ਸਮੁੱਚੀ ਸਿੱਖ ਕੌਮ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ। ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਸਾਹਮਣੇ ਅੱਜ ਕੁੱਝ ਦਰਪੇਸ਼ ਸਮੱਸਿਆਵਾਂ ਆ ਰਹੀਆਂ ਹਨ। ਛੋਟੇ ਕਾਰੋਬਾਰੀਆਂ, ਕਿਸਾਨਾਂ, ਮਜ਼ਦੂਰਾਂ ਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕੰਮ ਖਤਮ ਹੋ ਰਿਹਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਆਰਥਿਕ ਵਸੀਲੇ ਮਜ਼ਬੂਤ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿੱਖ ਕੌਮ ਨੂੰ ਅੰਮ੍ਰਿਤ ਛਕ ਕੇ ਧਾਰਮਿਕ ਪੱਖ ਤੋਂ ਮਜ਼ਬੂਤ ਹੋਣ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਬਾਣੀ ਪੜ੍ਹ ਕੇ ਗੁਰੂ ਸਾਹਿਬ ਨਾਲ ਜੁੜਨ ਦੀ ਅਪੀਲ ਕੀਤੀ।

Exit mobile version