India Punjab Religion

ਸ੍ਰੀ ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਤਰੀਕ ਕਰ ਲਉ ਨੋਟ

If you want to go to Sri Hemkunt Sahib make a note of this date

ਉਤਰਾਖੰਡ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਲ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸਦਾ ਐਲਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ।

ਸ਼੍ਰੀ ਹੇਮਕੁੰਟ ਸਾਹਿਬ ਦੇ ਦਰਵਾਜੇ ਖੁੱਲਣ ਅਤੇ ਯਾਤਰਾ 2023 ਦੀਆਂ ਤਿਆਰੀਆਂ ਦੇ ਸਬੰਧ ਵਿੱਚ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਉੱਤਰਾਖੰਡ ਸਰਕਾਰ ਡਾ.ਐੱਸ. ਐੱਸ. ਸੰਧੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਬਾਰੇ ਐਲਾਨ ਕੀਤਾ।

ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਹਰ ਸਾਲ ਭਾਰਤੀ ਫੌਜ ਦੇ ਜਵਾਨ ਸ਼੍ਰੀ ਹੇਮਕੁੰਟ ਸਾਹਿਬ ਵਿੱਚ ਭਾਰੀ ਮਾਤਰਾ ਵਿੱਚ ਬਰਫ ਹਟਾਉਣ ਦੀ ਸੇਵਾ ਕਰਦੇ ਹਨ। ਇਸ ਸਾਲ 20 ਅਪ੍ਰੈਲ 2023 ਨੂੰ ਭਾਰਤੀ ਫੌਜ ਦੇ ਜਵਾਨ ਯਾਤਰਾ ਦੇ ਰਸਤਿਆਂ ਤੋਂ ਬਰਫ ਹਟਾਉਣ ਲਈ ਚਚਰੀਆ ਲਈ ਰਵਾਨਾ ਹੋਣਗੇ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਹੇਮਕੁੰਟ ਸਾਹਿਬ ਦੇ ਪਵਿੱਤਰ ਦਰਸ਼ਨਾਂ ਲਈ ਅਤੇ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਹਨ।

ਸ਼ਰਧਾਲੂਆਂ ਲਈ ਖ਼ਾਸ ਸਹੂਲਤਾਂ

ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹਾ ਕਿ ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧੇ ਨੂੰ ਦੇਖਦਿਆਂ ਗੁਰਦੁਆਰਾ ਟਰੱਸਟ ਦੇ ਮੁੱਖ ਕੇਂਦਰਾਂ ਵਿੱਚ ਆਰਾਮ ਕਰਨ ਲਈ ਕਮਰੇ ਅਤੇ ਹਾਲ ਆਦਿ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀਆਂ ਹੋਰ ਸਹੂਲਤਾਂ ਜਿਵੇਂ ਲੰਗਰ ਪਾਣੀ, ਡਾਕਟਰੀ ਸਹਾਇਤਾ ਆਦਿ ਦਾ ਵਿਸ਼ੇਸ਼ ਧਿਆਨ ਰੱਖਦਿਆਂ ਟਰੱਸਟ ਵੱਲੋਂ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਯਾਤਰਾ ਦੇ ਬਾਕੀ ਰਹਿੰਦੇ ਕਾਰਜਾਂ ਵਿੱਚ ਜੁਟਿਆ ਹੋਇਆ ਹੈ। ਟਰੱਸਟ ਨੇ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਝੂਠੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ। ਯਾਤਰਾ ਸਬੰਧੀ ਜਾਣਕਾਰੀ ਲੈਣ ਲਈ ਟਰੱਸਟ ਗੁਰੂਦੁਆਰਾ ਸਾਹਿਬ ਨਾਲ ਸੰਪਰਕ ਕੀਤਾ ਜਾਵੇ। ਸਾਰੀਆਂ ਸੰਗਤਾਂ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਖੁਸ਼ੀ ਅਤੇ ਧਾਰਮਿਕ ਭਾਵਨਾ ਨਾਲ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਅਤੇ ਆਸ਼ੀਰਵਾਦ ਪ੍ਰਾਪਤ ਕਰਨ।

ਉੱਤਰਾਖੰਡ ਸਰਕਾਰ ਨੇ ਵੀ ਯਾਤਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਪ੍ਰਸ਼ਾਸਨ ਅਤੇ ਟਰੱਸਟ ਵੱਲੋਂ ਸਮੇਂ-ਸਮੇਂ ‘ਤੇ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਪਿਆਰ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਆਪਣੀ ਯਾਤਰਾ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ।