The Khalas Tv Blog Punjab ਹਾਈਕੋਰਟ ਤੋਂ ਰਾਹਤ ਬਾਅਦ IG ਉਮਰਾਨੰਗਲ ਨੂੰ ਮਿਲੀ ਪੋਸਟਿੰਗ ! ਇਸ ਅਹਿਮ ਅਹੁਦੇ ‘ਤੇ ਨਿਯੁਕਤੀ
Punjab

ਹਾਈਕੋਰਟ ਤੋਂ ਰਾਹਤ ਬਾਅਦ IG ਉਮਰਾਨੰਗਲ ਨੂੰ ਮਿਲੀ ਪੋਸਟਿੰਗ ! ਇਸ ਅਹਿਮ ਅਹੁਦੇ ‘ਤੇ ਨਿਯੁਕਤੀ

ਬਿਉਰੋ ਰਿਪੋਰਟ – ਬਹਿਬਲਕਲਾਂ ਅਤੇ ਕੋਟਕਪੂਰਾ ਵਿੱਚ ਗੋਲੀ ਦੇ ਇਲਜ਼ਾਮ ਵਿੱਚ ਸਸਪੈਂਡ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁੜ ਤੋਂ ਅਹੁਦਾ ਮਿਲ ਗਿਆ । ਉਨ੍ਹਾਂ ਨੂੰ ਨੀਤੀ ਅਤੇ ਨਿਯਮ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਮਰਾਨੰਗਲ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ । ਪੰਜਾਬ ਹਰਿਆਣਾ ਹਾਈਕੋਰਟ ਨੇ ਇਸੇ ਸਾਲ ਦੇ ਸ਼ੁਰੂਆਤ ਵਿੱਚ ਉਨ੍ਹਾਂ ਨੂੰ ਬਹਾਲ ਕੀਤਾ ਸੀ, ਪਰ ਪੰਜਾਬ ਸਰਕਾਰ ਵੱਲੋਂ 4 ਮਹੀਨੇ ਤੱਕ ਹੁਕਮਾਂ ਦੀ ਪਾਲਨਾ ਨਾ ਕਰਨ ‘ਤੇ ਨੋਟਿਸ ਜਾਰੀ ਕਰਕੇ 15 ਦਿਨਾ ਦਾ ਅਲਟੀਮੇਟਮ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਜੁਲਾਈ ਵਿੱਚ ਉਮਰਾਨੰਗਲ ਨੂੰ ਬਹਾਲ ਕੀਤਾ ਅਤੇ ਹੁਣ ਅਹੁਦਾ ਵੀ ਦੇ ਦਿੱਤਾ ਹੈ । ਉਮਰਾਨੰਗਲ ਨੇ ਆਪਣੇ ਸਸਪੈਂਸ਼ਨ ਨੂੰ ਹਾਈਕੋਰਟ ਨੂੰ ਚੁਣੌਤੀ ਦਿੱਤੀ ਸੀ । ਅਦਾਲਤ ਨੇ ਉਮਰਾਨੰਗਲ ਦੇ ਹੱਕ ਵਿੱਚ ਫੈਸਲਾ ਸੁਣਾਉਂਦੇ ਹੋਏ ਕਿਹਾ ਅਸੀਂ ਕਿਸੇ ਵੀ ਅਫ਼ਸਰ ਨੂੰ ਜ਼ਿਆਦਾ ਦੇਰ ਸਸਪੈਂਡ ਨਹੀਂ ਰੱਖ ਸਕਦੇ ਹਾਂ ।

ਆਈਜੀ ਪਰਮਰਾਜ ਉਮਰਾਨੰਗਲ ਖ਼ਿਲਾਫ਼ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਕੋਟਕਪੂਰਾ ਗੋਲੀਬਾਰੀ, ਦੂਜੀ ਬਹਿਬਲ ਕਲਾਂ ਗੋਲੀਬਾਰੀ ਅਤੇ ਤੀਜੀ ਐਨਡੀਪੀਐਸ ਐਕਟ ਤਹਿਤ ਦਰਜ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਉਹ ਪਹਿਲਾਂ ਹੀ ਐੱਨਡੀਪੀਐਸ ਕੇਸ ਵਿੱਚੋਂ ਬਰੀ ਹੋ ਚੁੱਕੇ ਹਨ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਸਰਕਾਰ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ।

ਉਮਰਾਨੰਗਲ ਨੇ ਆਪਣੀ ਮੁਅੱਤਲੀ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। 2 ਫਰਵਰੀ ਨੂੰ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਉਸ ਦੀ ਮੰਗ ਨੂੰ ਜਾਇਜ਼ ਮੰਨਦਿਆਂ ਉਸ ਦੇ ਤਿੰਨੋਂ ਮੁਅੱਤਲੀ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਵੱਡੀ ਰਾਹਤ ਦਿੱਤੀ ਸੀ।

Exit mobile version