The Khalas Tv Blog India ਪੰਜਾਬ-ਹਰਿਆਣਾ ’ਚ 4 ਦਿਨਾਂ ਤੱਕ ਮੱਠਾ ਪੈ ਜਾਵੇਗਾ ਮਾਨਸੂਨ! ਫਿਰ ਇਸ ਦਿਨ ਤੋਂ ਹੋਵੇਗੀ ਜ਼ਬਰਦਸਤ ਬਾਰਿਸ਼
India Punjab

ਪੰਜਾਬ-ਹਰਿਆਣਾ ’ਚ 4 ਦਿਨਾਂ ਤੱਕ ਮੱਠਾ ਪੈ ਜਾਵੇਗਾ ਮਾਨਸੂਨ! ਫਿਰ ਇਸ ਦਿਨ ਤੋਂ ਹੋਵੇਗੀ ਜ਼ਬਰਦਸਤ ਬਾਰਿਸ਼

weather update todays weather weather today weather update today

ਮੁਹਾਲੀ: ਅੱਜ ਤੋਂ ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਥੋੜ੍ਹਾ ਕਮਜ਼ੋਰ ਹੋ ਜਾਵੇਗਾ। ਇਸ ਦਾ ਕਾਰਨ ਮਾਨਸੂਨ ਹਵਾਵਾਂ ਦਾ ਕਮਜ਼ੋਰ ਹੋਣਾ ਹੈ। ਉੱਧਰ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ (IMD) ਨੇ ਹਰਿਆਣਾ ਦੇ 6 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ 8% ਬਾਰਿਸ਼ ਦਾ ਕੋਟਾ ਪੂਰਾ ਹੋ ਗਿਆ ਹੈ।

ਪੰਜਾਬ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਭਿਵਾਨੀ, ਹਿਸਾਰ, ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਅੰਬਾਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੋਵਾਂ ਸੂਬਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਕਮਜ਼ੋਰ ਹੋਵੇਗਾ। ਮਾਨਸੂਨ ਦੀਆਂ ਗਤੀਵਿਧੀਆਂ 12 ਜੁਲਾਈ ਤੱਕ ਘੱਟ ਹੋਣ ਦੀ ਸੰਭਾਵਨਾ ਹੈ। ਇਸ ਦਾ ਕਾਰਨ ਹਵਾਵਾਂ ਵਿੱਚ ਤਬਦੀਲੀ ਹੈ। ਕੱਲ੍ਹ ਤੋਂ ਹਵਾ ਦੀ ਦਿਸ਼ਾ ਬਦਲ ਰਹੀ ਹੈ। ਇਸ ਕਾਰਨ ਦਿਨ ਦਾ ਤਾਪਮਾਨ ਇਕ ਵਾਰ ਫਿਰ ਵਧੇਗਾ। ਪਰ 13 ਜੁਲਾਈ ਨੂੰ ਮਾਨਸੂਨ ਫਿਰ ਤੋਂ ਰਫ਼ਤਾਰ ਫੜੇਗਾ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ’ਚ ਮਾਨਸੂਨ ਦੀਆਂ ਗਤੀਵਿਧੀਆਂ ’ਚ ਕਮੀ ਆਵੇਗੀ। ਕੱਲ੍ਹ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਵੇਗਾ। ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਡਾ: ਮਦਨ ਖਿਚੜ ਅਨੁਸਾਰ 12 ਜੁਲਾਈ ਤੱਕ ਹਰਿਆਣਾ ਰਾਜ ਵਿੱਚ ਮੌਸਮ ਆਮ ਤੌਰ ’ਤੇ ਬਦਲਿਆ ਰਹਿਣ ਦੀ ਸੰਭਾਵਨਾ ਹੈ।

ਸੂਬੇ ’ਚ ਦੱਖਣ-ਪੱਛਮੀ ਮਾਨਸੂਨ ਦੀ ਸਰਗਰਮੀ ਕੱਲ੍ਹ 8 ਜੁਲਾਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਦੇ ਕੁਝ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ 12 ਜੁਲਾਈ ਤੋਂ ਮਾਨਸੂਨ ਦੀ ਸਰਗਰਮੀ ਇੱਕ ਵਾਰ ਫਿਰ ਵਧਣ ਦੀ ਸੰਭਾਵਨਾ ਹੈ।

ਉੱਧਰ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ (IMD) ਨੇ ਅੱਜ 3 ਜ਼ਿਲ੍ਹਿਆਂ ਵਿੱਚ ਫਲੈਸ਼ ਫਲੱਡ ਅਲਰਟ ਜਾਰੀ ਕੀਤਾ ਹੈ। ਕਾਂਗੜਾ, ਸ਼ਿਮਲਾ ਅਤੇ ਚੰਬਾ ਜ਼ਿਲ੍ਹਿਆਂ ਨੂੰ ਇਹ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਲੋਕਾਂ ਨੂੰ ਨਦੀ ਦੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਭਾਰੀ ਮੀਂਹ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਅਚਾਨਕ ਵੱਧ ਸਕਦਾ ਹੈ।

ਸਬੰਧਿਤ ਖ਼ਬਰ – ਪੰਜਾਬ ‘ਚ ਪਿਛਲੇ 1 ਹਫਤੇ ‘ਚ 64 ਫੀਸਦੀ ਪਿਆ ਮੀਂਹ,ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ
Exit mobile version