Punjab

Weather Forecast : ਸੰਘਣੀ ਧੁੰਦ-ਸ਼ੀਤ ਲਹਿਰ ਦਾ ਅਲਰਟ, ਐਡਵਾਈਜ਼ਰੀ ਜਾਰੀ

Dense fog, cold wave alert, Punjab news, weather updates

ਚੰਡੀਗੜ੍ਹ : ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਆਪਣੀ ਜਕੜ ਵਿੱਚ ਲਿਆ ਹੋਇਆ ਹੈ। ਪਿਛਲ਼ੇ ਦਿਨਾਂ ਵਾਂਗ ਅੱਜ ਵੀ ਸੜਕਾਂ ਉੱਤੇ ਅੱਧੀ ਰਾਤ ਤੋਂ ਸੰਘਣੀ ਧੁੰਦ ਅਤੇ ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਇਸ ਦੇ ਨਾਲ ਅਗਲੇ ਦਿਨਾਂ ਤੋਂ ਵੀ ਇਸ ਤੋਂ ਛੁਟਕਾਰਾ ਮਿਲਦਾ ਨਜ਼ਰ ਨਹੀਂ ਆਉਣਾ। ਚੰਡੀਗੜ੍ਹ ਮੌਸਮ ਵਿਭਾਗ (IMD Chandigarh) ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ (IMD) ਨੇ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਭਵਿੱਖਬਾਣੀ (Weather Forecast) ਕੀਤੀ ਹੈ। ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।

COLD WAVE ALERT!  IMD Chandigarh Issues Severe Cold Day Warning For Punjab  Check Weather Forecast Here
ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ।

ਗੁਰਦਾਸਪੁਰ ਪੰਜਾਬ ‘ਚ ਸਭ ਤੋਂ ਵੱਧ ਠੰਢਾ ਰਿਹਾ

ਪੰਜਾਬ ਵਿੱਚ ਕਈ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ ‘ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਠੰਢ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਮੁਤਾਬਕ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰਨਾ ਨਹੀਂ ਭੁੱਲਣਾ ਚਾਹੀਦਾ। ਠੰਢੀਆਂ ਲਹਿਰਾਂ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ ‘ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਵਧਦੀ ਠੰਢ ਦੇ ਵਿਚਕਾਰ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ।