Punjab

ਚੋਣਾਂ ਤੋਂ ਤੁਰੰਤ ਬਾਅਦ ਜਲੰਧਰ ‘ਚ ਵੱਡਾ ਉਲਟਫੇਪਰ , ਸ਼ੀਤਲ ਅੰਗੂਰਾਲ ਨੇ ਐਮ ਐਲ ਏ ਵਜੋਂ ਦਿੱਤਾ ਅਸਤੀਫਾ ਵਾਪਸ ਲਿਆ

Sheetal Angural

ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿੱਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਦੱਸ ਦੇਈਏ ਕਿ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਅੰਗੁਰਾਲ ਨੇ ਪੱਤਰ ‘ਚ ਕਿਹਾ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ‘ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੁਰਲ ਬੁਲਾਇਆ ਸੀ। ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਭਾਜਪਾ ‘ਚ ਸ਼ਾਮਲ ਹੋ ਗਏ ਸਨ ਅਤੇ ਅਗਲੇ ਹੀ ਦਿਨ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਅੰਗੁਰਲ ‘ਆਪ’ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਹੁਣ ਭਾਜਪਾ ਵਿੱਚ) ਦੇ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚੇ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਮਗਰੋਂ ਜ਼ਿਲ੍ਹਾ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।