ਉੱਤਰਾਖੰਡ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਉੱਤਰਾਖੰਡ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ।
ਹਾਸਲ ਜਾਣਕਾਰੀ ਅਨੁਸਾਰ 20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ ਤੇ 17 ਮਈ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ ਹੋਵੇਗਾ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਆਲੇ-ਦੁਆਲੇ ਹਾਲੇ ਵੀ ਕਾਫੀ ਬਰਫ ਜੰਮੀ ਹੋਈ ਹੈ। ਫੌਜ ਵੱਲੋਂ ਬਰਫ ਕੱਟ ਕੇ ਰਸਤੇ ਤਿਆਰ ਕੀਤੇ ਗਏ ਹਨ। ਗੁਰਦੁਆਰਾ ਟਰੱਸਟ ਨੇ ਯਾਤਰਾ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।