India Punjab

ਸੰਵਿਧਾਨ ਦਾ ਮਹੱਤਵਪੂਰਨ ਪਹਿਲੂ “ਨਿੱਜੀ ਸੁਤੰਤਰਤਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਟਿੱਪਣੀ ਕੀਤੀ ਕਿ ਕਿਸੇ ਵੀ ਵਿਅਕਤੀ ਦੀ ਨਿੱਜੀ ਸੁਤੰਤਰਤਾ ਸੰਵਿਧਾਨ ਦਾ ਮਹੱਤਵਪੂਰਨ ਪਹਿਲੂ ਹੈ। ਜੇਕਰ ਕਿਸੇ ਵਿਅਕਤੀ ਨੂੰ ਗ੍ਰਿਫ਼਼ਤਾਰ ਕੀਤਾ ਜਾਂਦਾ ਹੈ ਤਾਂ ਉਸ ਦੇ ਆਤਮਵਿਸ਼ਵਾਸ ਨੂੰ ਵੱਡਾ ਨੁਕਸਾਨ ਪਹੁੰਚ ਸਕਦਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ੀਕੇਸ਼ ਰਾਏ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਹਰ ਦੇਸ਼ ਵਾਸੀ ਲਈ ਨਿੱਜੀ ਆਜ਼ਾਦੀ ਉਸ ਦਾ ਸੰਵਿਧਾਨਿਕ ਹੱਕ ਹੈ।

ਅਦਾਲਤ ਨੇ ਕਿਹਾ ਕਿ ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਨੌਬਤ ਉਸ ਸਮੇਂ ਆਉਂਦੀ ਹੈ, ਜਦੋਂ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੋ ਜਾਵੇ ਜਾਂ ਮੁਲਜ਼ਮ ਨੇ ਕੋਈ ਗੰਭੀਰ ਅਪਰਾਧ ਕੀਤਾ ਹੋਵੇ ਜਾਂ ਅਜਿਹਾ ਹੋ ਸਕਦਾ ਹੋਵੇ ਕਿ ਮੁਲਜ਼ਮ ਸਬੰਧਤ ਕੇਸ ਦੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੋਵੇ।