The Khalas Tv Blog India ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ
India

ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

Important decision of the Supreme Court on the appointment of Election Commissioners and Chief Election Commissioner

ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

ਦਿੱਲੀ  : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਕਮੇਟੀ ਵੱਲੋਂ ਕੀਤੀ ਜਾਵੇ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਵਿਰੋਧੀ ਧਿਰ ਦਾ ਨੇਤਾ ਮੌਜੂਦ ਨਹੀਂ ਹੈ ਤਾਂ ਲੋਕ ਸਭਾ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਨੇਤਾ ਨੂੰ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਕਮੇਟੀ ਵਿਚ ਲਿਆ ਜਾਵੇਗਾ।

ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਸ਼ਮੂਲੀਅਤ ਵਾਲੀ ਕਮੇਟੀ ਦੀ ਸਿਫ਼ਾਰਸ਼ ‘ਤੇ ਰਾਸ਼ਟਰਪਤੀ ਵੱਲੋਂ ਕੀਤੀ ਜਾਵੇਗੀ। ਸਰਬਸੰਮਤੀ ਨਾਲ ਸੁਣਾਏ ਫੈਸਲੇ ਵਿਚ ਸੁਪਰੀਮ ਕੋਰਟ ਨੇ ਚੋਣ ਪ੍ਰਕਿਰਿਆਵਾਂ ਵਿਚ ਨਿਰਪੱਖਤਾ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਲੋਕਾਂ ਦੀ ਇੱਛਾ ਨਾਲ ਜੁੜਿਆ ਹੋਇਆ ਹੈ। ਚੋਣਾਂ ਯਕੀਨੀ ਤੌਰ ’ਤੇ ਨਿਰਪੱਖ ਹੋਣੀਆਂ ਚਾਹੀਦੀਆਂ ਹਨ। ਲੋਕਤੰਤਰ ਵਿੱਚ ਚੋਣਾਂ ਵਿੱਚ ਨਿਰਪੱਖਤਾ ਬਰਕਰਾਰ ਰਹਿਣੀ ਚਾਹੀਦੀ ਹੈ, ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਨਿਕਲਣਗੇ।

ਦੱਸ ਦੇਈਏ ਕਿ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਗਰੋਂ ਅੱਜ 5 ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਮੇਟੀ ਰਾਸ਼ਟਰਪਤੀ ਨੂੰ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਮੋਹਰ ਲਗਾਉਣਗੇ।

Exit mobile version