The Khalas Tv Blog Punjab ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ, ਸੁਸਾਇਟੀ ਰਜਿਸਟ੍ਰੇਸ਼ਨ ਐਕਟ ’ਚ ਕੀਤਾ ਬਦਲਾਅ
Punjab

ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ, ਸੁਸਾਇਟੀ ਰਜਿਸਟ੍ਰੇਸ਼ਨ ਐਕਟ ’ਚ ਕੀਤਾ ਬਦਲਾਅ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1860 ਦੇ ਸੁਸਾਇਟੀਆਂ ਰਜਿਸਟ੍ਰੇਸ਼ਨ ਐਕਟ ਵਿੱਚ 164 ਸਾਲਾਂ ਬਾਅਦ ਪਹਿਲੀ ਵਾਰ ਵੱਡੇ ਸੋਧਾਂ ਕੀਤੀਆਂ ਗਈਆਂ ਹਨ। ਹੁਣ ਸਾਲਾਨਾ ਆਡਿਟ ਲਾਜ਼ਮੀ ਹੋਵੇਗਾ ਅਤੇ ਹਰ ਸੁਸਾਇਟੀ-ਟਰੱਸਟ ਲਈ ਮੈਨੇਜਰ ਨਿਯੁਕਤ ਕਰਨਾ ਪਵੇਗਾ।

ਮਾਈਨਿੰਗ ਵਿਭਾਗ ਵਿੱਚ ਪੂਰਨ ਪਾਰਦਰਸ਼ਤਾ ਲਿਆਉਣ ਲਈ ਵੱਡੇ ਕਦਮ ਚੁੱਕੇ ਗਏ। ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸਾਰੇ ਮਾਈਨਿੰਗ ਵਾਹਨਾਂ ’ਤੇ GPS ਲਗਾਇਆ ਜਾਵੇਗਾ ਅਤੇ ਉਨ੍ਹਾਂ ਦੀ ਲਗਾਤਾਰ ਟਰੈਕਿੰਗ ਹੋਵੇਗੀ। ਬੇਨਿਯਮੀਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਅਥਾਰਟੀ ਵੀ ਸਥਾਪਤ ਕੀਤੀ ਜਾਵੇਗੀ।

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਪ੍ਰਾਈਵੇਟ ਡਾਕਟਰਾਂ ਨੂੰ ਸਰਕਾਰੀ ਪੈਨਲ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਹੱਦੀ ਖੇਤਰਾਂ ਵਿੱਚ ਸੇਵਾ ਨਿਭਾਉਣ ਵਾਲੇ ਡਾਕਟਰਾਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ (incentive) ਦਿੱਤੀ ਜਾਵੇਗੀ। ਇਹ ਫੈਸਲੇ ਸੂਬੇ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨਤਕ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ।

 

Exit mobile version