ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਹੋਏ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਗਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ
- ਚੀਮੇ ਨੇ ਕਿਹਾ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਖ ਵਿਭਾਗਾਂ ਵਿੱਚ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ।
- ਉਨ੍ਹਾਂ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਅਖਤਿਆਰੀ ਕੋਟੇ ਉਤੇ ਕੱਟ ਲਗਾਇਆ ਗਿਆ ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 50 ਕਰੋੜ ਤੋਂ ਘੱਟਾ ਕੇ 37 ਕਰੋੜ ਅਤੇ ਮੰਤਰੀਆਂ ਦਾ ਡੇਢ ਕਰੋੜ ਤੋਂ ਘਟਾ ਕੇ 1 ਕਰੋੜ ਰੁਪਏ ਕੀਤਾ ਗਿਆ ਹੈ।
- ਮੀਟਿੰਗ ਵਿੱਚ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਜ਼ੀਟਿੰਗ ਫੈਕਲਿਟੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
- ਪ੍ਰਸ਼ਾਸਨਿਕ ਸੁਧਾਰਾਂ ਲਈ 20 ਅਸਾਮੀਆਂ ਭਰਨ ਲਈ ਮਨਜ਼ੂਰੀ ਦਿੱਤੀ ਗਈ।
- ਮੀਟਿੰਗ ਵਿੱਚ 5 ਕੈਦੀਆਂ ਦੀ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਈ ਕਰਨ ਦਾ ਮੁੱਦਾ ਆਇਆ ਸੀ, ਜਿਸ ਵਿੱਚੋਂ 4 ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਈ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ, ਜਦੋਂ ਕਿ ਇਕ ਕੈਦੀ ਦੀ ਰਿਹਾਈ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।
- ਸਿੰਚਾਈ ਵਿਭਾਗ ਦੀ 2021-22 ਦੀ ਸਲਾਨਾ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਗਈ
- ਮੋਹਾਲੀ ‘ਚ Punjab Institute of Liver and Biliary Sciences ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ
- ਮੀਟਿੰਗ ਵਿੱਚ ਹੈਲਥ ਵਿਭਾਗ ਵਿੱਚ 484 ਅਸਾਮੀਆਂ ਭਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਸਵਾਲ ਜਵਾਬ
ਪਰਾਲੀ ਦੀ ਸਮੱਸਿਆਂ ਬਾਰੇ ਪੁੱਛੇ ਗਏ ਸਵਾਲ ‘ਤੇ ਚੀਮਾ ਨੇ ਕਿਹਾ ਕਿ ਹਾਲ ਤੱਕ ਪਰਾਲੀ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਗਿਆ। ਜੀਐਸਟੀ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦਾ ਵਧੀਆ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਲਕੇ 29 ਅਗਸਤ ਨੂੰ ‘ਖੇਡਣ ਵਤਨ ਪੰਜਾਬ ਦੀਆਂ’ ਖੇਡਾਂ ਸ਼ੁਰੂ ਹੋਣਗੀਆਂ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਉਨ੍ਹਾਂ ਨੇ ਪੰਜਾਬ ਦੀਆਂ ਇਨ੍ਹਾਂ ਖੇਡਾਂ ਨੂੰ ਮਹਾਕੁੰਭ ਦੱਸਿਆ।
ਨਸ਼ਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨਸ਼ਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਧਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ।