The Khalas Tv Blog Punjab ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫ਼ੈਸਲੇ…
Punjab

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫ਼ੈਸਲੇ…

Important decisions taken in the Punjab Cabinet meeting

Important decisions taken in the Punjab Cabinet meeting

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਫੈਸਲਾ ਹੋਇਆ ਹੈ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ। ਇੱਕ ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ। 5 ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦਾ ਸਾਰਾ ਬਜਟ ਪੇਸ਼ ਕੀਤਾ ਜਾਵੇਗਾ।

ਅਧਿਆਪਕ ਬਦਲੀ ਨੀਤੀ ਵਿੱਚ ਬਦਲਾਅ

ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਸੀ ਕੁਝ ਅਜਿਹੀਆਂ ਬੀਮਾਰੀਆਂ ਸਨ, ਜਿਨ੍ਹਾਂ ਦੇ ਸ਼ਿਕਾਰ ਅਧਿਆਪਕਾਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਨੂੰ ਘਰ ਦੇ ਨੇੜੇ ਲਗਾਉਣਾ ਸਰਕਾਰ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਫੈਸਲਾ ਹੈ ਕਿ ਅਧਿਆਪਕ ਆਪਣੇ ਘਰ ਦੇ ਨਜ਼ਦੀਕ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੀਤੀ ਵਿੱਚ ਸੋਧ ਕਰਨ ਦੇ ਨਾਲ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ।

ਪ੍ਰੋਫੈਸਰਾਂ ਦੀ ਭਰਤੀ ਲਈ ਉਮਰ ਦੀ ਛੋਟ

ਪੰਜਾਬ ਦੇ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। ਬਹੁਤੇ ਪ੍ਰੋਫੈਸਰ ਐਡਹਾਕ ‘ਤੇ ਕੰਮ ਕਰ ਰਹੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਆਦਿ ‘ਤੇ ਕੰਮ ਕਰਨ ਵਾਲਿਆਂ ਲਈ ਉਮਰ ਸੀਮਾ ਵਿੱਚ ਛੋਟ ਦਿੱਤੀ ਗਈ ਹੈ। ਉਨ੍ਹਾਂ ਦੀ ਉਮਰ 37 ਤੋਂ ਵਧਾ ਕੇ 45 ਕਰ ਦਿੱਤੀ ਗਈ ਹੈ ਕਿਉਂਕਿ ਉਹ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। 612 ਅਸਾਮੀਆਂ ਖਾਲੀ ਹਨ।
ਸ਼ੁਭਕਰਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਹਰਪਾਲ ਚੀਮਾ ਨੇ ਕਿਹਾ ਕਿ ਕੱਲ੍ਹ ਹਰਿਆਣਾ ਪੁਲਿਸ ਅਤੇ ਨੀਮ ਫੌਜੀ ਬਲਾਂ ਦੀ ਗੋਲੀਬਾਰੀ ਵਿੱਚ ਸ਼ਹੀਦ ਹੋਏ ਸ਼ੁਭਕਰਨ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਫੈਸਲਾ ਲੈਣਗੇ।

ਕਿਸਾਨਾਂ ਲਈ ਕੈਂਪ ਲਾਉਣਗੇ ਚਾਰ ਵਿਧਾਇਕ ਡਾਕਟਰ

ਇਸ ਦੌਰਾਨ ਅਹਿਮ ਫੈਸਲਾ ਲਿਆ ਗਿਆ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਨੂੰ ਹਰਿਆਣਾ ਸਰਕਾਰ ਨੇ ਬੇਲੋੜਾ ਰੋਕ ਹੋਇਆ ਹੈ। ਜੇਕਰ ਕੋਈ ਕਿਸਾਨ ਇਸ ਵਿੱਚ ਜ਼ਖਮੀ ਹੁੰਦਾ ਹੈ ਤਾਂ ਆਪ ਵਿਧਾਇਕ ਜੋ ਕਿ ਡਾਕਟਰ ਹਨ, ਵੀ ਸੇਵਾਵਾਂ ਪ੍ਰਦਾਨ ਕਰਨਗੇ। ਡਾ: ਬਲਜੀਤ ਕੌਰ, ਡਾ: ਬਲਬੀਰ ਸਿੰਘ, ਡਾ: ਚਰਨਜੀਤ ਸਿੰਘ ਉੱਥੇ ਕੈਂਪ ਲਗਾਉਣਗੇ | ਵਿੱਤ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸਾਨਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਦੇਣ ਲਈ ਸੜਕ ਸੁਰੱਖਿਆ ਬਲ (SSF) ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਵੀ ਸਰਹੱਦ ’ਤੇ ਤਾਇਨਾਤ ਕੀਤਾ ਹੈ ਤਾਂ ਜੋ ਲੋੜ ਪੈਣ ‘ਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ‘ਚ ਪਹੁੰਚਾਇਆ ਜਾ ਸਕੇ।

ਕੈਬਿਨੇਟ ਮੀਟਿੰਗ ਦੇ ਕੁੱਝ ਹੋਰ ਅਹਿਮ ਫੈਸਲੇ

-ਉਨ੍ਹਾਂ ਦੱਸਿਆ ਕਿ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਸ ਦੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਮੌਤ ਹੋ ਗਈ ਸੀ।
-ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਐਮਐਸਐਮਈ ਵਿੰਗ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਤਾਂ ਜੋ ਇਸ ਨਾਲ ਸਬੰਧਤ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।
-ਅਜਿਹੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਸਲਾਹਕਾਰ ਸੇਵਾਵਾਂ ਪ੍ਰਦਾਨ ਕਰਨ ਲਈ ਨੀਤੀ ਬਣਾਈ ਗਈ ਹੈ। ਇਹ ਅਧਿਕਾਰੀ ਅਤੇ ਕਰਮਚਾਰੀ ਦੂਜੇ ਰਾਜਾਂ ਨੂੰ ਵੀ ਸਲਾਹ ਦੇ ਸਕਦੇ ਹਨ। ਖਾਸ ਕਰਕੇ ਇੰਜੀਨੀਅਰਿੰਗ ਵਿੰਗ ਦੇ ਅਧਿਕਾਰੀ ਦੇ ਸਕਣਗੇ।
-ਜੰਗੀ ਵਿਧਵਾਵਾਂ ਨੂੰ ਲੈ ਕੇ ਵੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੰਗੀ ਵਿਧਵਾਵਾਂ ਨੂੰ ਮਿਲਣ ਵਾਲੀ ਸਲਾਨਾ ਜੰਗੀ ਜਗੀਰ 10000 ਤੋਂ ਵਧਾ ਕੇ 20000 ਕਰ ਦਿੱਤੀ ਗਈ ਹੈ।

Exit mobile version