The Khalas Tv Blog Punjab ਪੰਜਾਬ ਤੇ ਚੰਡੀਗੜ੍ਹ ’ਚ ਭਲਕੇ ਸਕੂਲ ਖੁੱਲ੍ਹਣ ਬਾਰੇ ਜ਼ਰੂਰੀ ਜਾਣਕਾਰੀ
Punjab

ਪੰਜਾਬ ਤੇ ਚੰਡੀਗੜ੍ਹ ’ਚ ਭਲਕੇ ਸਕੂਲ ਖੁੱਲ੍ਹਣ ਬਾਰੇ ਜ਼ਰੂਰੀ ਜਾਣਕਾਰੀ

ਲੁਧਿਆਣਾ: ਅੱਜ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਆਖ਼ਰੀ ਦਿਨ ਸੀ। ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਦੇ ਕਈ ਸੂਬਿਆਂ ਵਿੱਚ ਕੱਲ੍ਹ ਤੋਂ ਸਕੂਲ ਖੁੱਲ੍ਹਣੇ ਹਨ। ਪਹਿਲਾਂ ਕਿਆਸ ਲਾਇਆ ਜਾ ਰਿਹਾ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਸਕਦੀ ਹੈ, ਪਰ ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਸੋ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਨੋਟਿਸ ਜਾਰੀ ਕਰਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀ, ਇੰਚਾਰਜ ਅਤੇ ਹੈੱਡ ਮਾਸਟਰਾਂ ਨੂੰ ਸਕੂਲਾਂ ਵਿੱਚ ਸਫਾਈ ਦਾ ਪ੍ਰਬੰਧ ਕਰਨ ਸਬੰਧੀ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਨ੍ਹਾਂ ਹੁਕਮਾਂ/ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਹ ਹਦਾਇਤਾਂ ਹਨ ਕਿ

1. ਪਹਿਲੀ ਜੁਲਾਈ ਤੋਂ ਪਹਿਲਾਂ-ਪਹਿਲਾਂ ਸਕੂਲ ਦੇ ਸਾਰੇ ਕਮਰਿਆਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ।
2. ਪੀਣ ਵਾਲੇ ਪਾਣੀ ਦੀ ਟੈਂਕੀਆਂ ਸਾਫ਼ ਕਰਵਾਈਆਂ ਜਾਣ।
3. ਖੇਡ ਦੇ ਮੈਦਾਨਾਂ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ।
4. ਆਉਣ ਵਾਲੀਆਂ ਖੇਡਾਂ ਲਈ ਮੈਦਾਨ ਤਿਆਰ ਕਰਕੇ ਬੱਚਿਆਂ ਨੂੰ ਖੇਡਾਂ ਸਬੰਧੀ ਤਿਆਰੀ ਕਰਵਾਉਣੀ ਲਾਜ਼ਮੀ ਬਣਾਈ ਜਾਵੇ।

ਦਰਅਸਲ ਮੌਸਮ ਵਿਭਾਗ ਨੇ ਅਗਲੇ 5 ਦਿਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਜਿਹੇ ਵਿੱਚ ਮੌਸਮ ਠੰਢਾ ਰਹੇਹਾ ਸੋ ਗਰਮੀਆਂ ਦੀਆਂ ਛੁੱਟੀਆਂ ਦੀ ਮਿਆਦ ਵਧਣ ਦੀ ਸੰਭਾਵਨਾ ਘੱਟ ਹੈ। ਫਿਲਹਾਲ ਹੁਣ ਤੱਕ ਦੀ ਜਾਣਕਾਰੀ ਮੁਤਾਬਕ ਸੂਬੇ ਦੇ ਸਾਰੇ ਸਕੂਲ 1 ਜੁਲਾਈ ਤੋਂ ਆਪਣੇ ਨਿਰਧਾਰਤ ਸਮੇਂ ਉਤੇ ਮੁੜ ਖੁੱਲ੍ਹਣੇ ਹਨ।

Exit mobile version