ਬਿਉਰੋ ਰਿਪੋਰਟ – ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ (Indo-Canada Relation) ਵਿੱਚ ਆਏ ਤਣਾਅ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਮਾਨ ਨੇ ਕਿਹਾ ਪੰਜਾਬੀ ਹੁਣ ਗਲੋਬਲ ਹੋ ਚੁੱਕੇ ਹਨ। ਲੱਖਾਂ ਦੀ ਗਿਣਤੀ ਵਿੱਚ ਪੰਜਾਬੀ ਵਿਦੇਸ਼ਾਂ ਵਿੱਚ ਰਹਿੰਦੇ ਹਨ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਜਲਦ ਤੋਂ ਜਲਦ ਚੰਗੇ ਹੋਣੇ ਚਾਹੀਦੇ ਹਨ।
ਉਧਰ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਪੰਜਾਬ ਕੈਨੇਡਾ ਵਿੱਚ ਵਸਣ ਵਾਲੇ ਪੰਜਾਬੀਆਂ ਦਾ ਘਰ ਹੈ। ਉਨ੍ਹਾਂ ਦੇ ਆਉਣ-ਜਾਣ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਣੀ ਚਾਹੀਦੀ। ਦੋਵਾਂ ਦੇਸ਼ਾਂ ਨੂੰ ਬੈਠ ਕੇ ਰਿਸ਼ਤੇ ਸੁਧਾਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ – ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਘਿਰਾਓ!