The Khalas Tv Blog Punjab ਸਾਬਕਾ ਪ੍ਰਧਾਨ ਮੰਤਰੀ ਨੂੰ ਸੁਣਾਈ 14 ਸਾਲ ਦੀ ਸਜ਼ਾ
Punjab

ਸਾਬਕਾ ਪ੍ਰਧਾਨ ਮੰਤਰੀ ਨੂੰ ਸੁਣਾਈ 14 ਸਾਲ ਦੀ ਸਜ਼ਾ

ਬਿਉਰੋ ਰਿਪੋਰਟ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਸ ਦੀ ਪਤਨੀ ਬੀਬੀ ਬੁਸ਼ਰਾ ਨੂੰ ਇਕ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਇਮਰਾਨ ਖਾਨ ਨੂੰ 14 ਤੇ ਬੁਸ਼ਰਾ ਨੂੰ 7 ਸਾਲ ਦੀ ਸਜ਼ਾ ਦਿੱਤੀ ਗਈ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਅਲ ਕਾਦਿਰ ਟਰੱਸਟ ਭ੍ਰਿਸ਼ਟਾਚਾਰ ਮਾਮਲੇ ‘ਚ ਸੁਣਵਾਈ ਕਰਦੇ ਹੋਏ ਸਜ਼ਾ ਦੇਣ ਦਾ ਐਲਾਨ ਕੀਤਾ ਹੈ। ਅਦਾਲਤ ਨੇ ਦੋਵਾਂ ਨੂੰ ਦੇਸ਼ ਦੇ ਖਜ਼ਾਨੇ ਨੂੰ 50 ਅਰਬ ਪਾਕਿਸਤਾਨੀ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ੀ ਪਾਇਆ ਹੈ। ਇਸ ਤੋਂ ਪਹਿਲਾਂ ਇਮਰਾਨ ਖਾਨ ਨੂੰ 9 ਮਈ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਪਾਕਿਸਤਾਨ ਦੇ ਕਈ ਮਹੱਤਵਪੂਰਨ ਫੌਜੀ ਠਿਕਾਣਿਆਂ ‘ਤੇ ਹਮਲੇ ਹੋਏ ਸਨ। ਖਾਨ ਦੀ ਪਾਰਟੀ ਪੀਟੀਆਈ ਨੇ ਗ੍ਰਿਫ਼ਤਾਰੀ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ। ਇਮਰਾਨ ਖਾਨ ਪਹਿਲਾਂ ਹੀ ਅਗਸਤ 2023 ਤੋਂ ਅਡਿਆਲਾ ਜੇਲ੍ਹ ਚ ਬੰਦ ਹੈ। ਉਸਨੂੰ ਸਜ਼ਾ ਸੁਣਾਉਣ ਲਈ ਜੇਲ੍ਹ ਵਿੱਚ ਇੱਕ ਅਸਥਾਈ ਅਦਾਲਤ ਸਥਾਪਤ ਕੀਤੀ ਗਈ ਸੀ।

ਇਹ ਵੀ ਪੜ੍ਹੋ – ਪਾਰਲੀਮੈਂਟ ਦਾ ਬਜਟ ਸੈਸ਼ਨ ਇਸ ਦਿਨ ਹੋ ਰਿਹਾ ਸ਼ੁਰੂ

 

 

Exit mobile version