ਅੰਮ੍ਰਿਤਸਰ ਵਿੱਚ, ਇੱਕ ਭੀੜ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਭੰਨਤੋੜ ਕੀਤੀ, ਫਿਰ ਸਾਮਾਨ ਲੁੱਟ ਲਿਆ ਅਤੇ ਬਾਅਦ ਵਿੱਚ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਸਮੇਂ ਘਰ ਵਿੱਚ ਮੌਜੂਦ ਇੱਕ ਗਰਭਵਤੀ ਔਰਤ ਸਮੇਤ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਆਪਣੀ ਜਾਨ ਬਚਾਉਣ ਲਈ ਛੱਤ ਤੋਂ ਛਾਲ ਮਾਰਨੀ ਪਈ।
ਇਹ ਘਟਨਾ ਬੀਤੀ ਰਾਤ ਇੰਦਰਾ ਕਲੋਨੀ ਵਿੱਚ ਵਾਪਰੀ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਇਲਾਕੇ ਦੇ ਲੋਕਾਂ ਨੂੰ ਅੱਗ ‘ਤੇ ਕਾਬੂ ਪਾਉਣ ਦੀ ਜ਼ਿੰਮੇਵਾਰੀ ਖੁਦ ਲੈਣੀ ਪਈ। ਫਾਇਰ ਬ੍ਰਿਗੇਡ ਨੂੰ ਫੋਨ ਕੀਤਾ, ਪਰ ਫਾਇਰ ਬ੍ਰਿਗੇਡ ਦੀ ਟੀਮ ਨਹੀਂ ਪਹੁੰਚੀ। ਭੀੜ ਵਿੱਚ 30 ਤੋਂ 40 ਲੋਕ ਸਨ। ਪੀੜਤ ਪਰਿਵਾਰ ਦੀ ਇਨ੍ਹਾਂ ਲੋਕਾਂ ਨਾਲ ਪੁਰਾਣੀ ਰੰਜਿਸ਼ ਸੀ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੌਕੇ ‘ਤੇ ਪਹੁੰਚੀ ਪਰ ਕੋਈ ਕਾਰਵਾਈ ਨਹੀਂ ਕੀਤੀ। ਹੁਣ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।