Punjab

ਬਰਨਾਲਾ ‘ਚ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ

‘ਦ ਖ਼ਾਲਸ ਬਿਊਰੋ : ਬਰਨਾਲਾ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਦੇ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਗਿਆ । ਇਸ ਰੋਸ ਮਾਰਚ ਵਿੱਚ  ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਲ ਹੋਈਆਂ। ਇਸੇ ਦੌਰਾਨ ਯੂਨੀਅਨ ਨੇ ਸਰਕਾਰ ਤੋਂ ਮਜ਼ਦੂਰਾਂ ਲਈ ਝੋਨੇ ਦੀ ਬਿਜਾਈ ਲਈ 6ਹਜ਼ਾਰ  ਰੁਪਏ ਪ੍ਰਤੀ ਏਕੜ ਮਜ਼ਦੂਰੀ ਦੇਣ ਦੀ ਮੰਗ ਕੀਤੀ ਗਈ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਨ ਦੀ ਵੀ ਮੰਗ ਕੀਤੀ ਗਈ ਹੈ।

ਇਸ ਨਾਲ ਹੀ ਉਨ੍ਹਾਂ  ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਮਨਰੇਗਾ ਦਾ ਕੰਮ ਨਹੀਂ ਚੱਲ ਰਿਹਾ, ਜਿਸ ਕਾਰਨ ਮਜ਼ਦੂਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਕੁਝ ਪੰਚਾਇਤਾਂ ਵੱਲੋਂ ਵੋਟਾਂ ਪਾ ਕੇ ਮਜ਼ਦੂਰਾਂ ਨੂੰ ਝੋਨਾ ਬੀਜਣ ਲਈ ਸਿਰਫ਼ 3000 ਰੁਪਏ ਪ੍ਰਤੀ ਏਕੜ ਮਜ਼ਦੂਰੀ ਦੇਣ ਦਾ ਕੀਤਾ ਜਾ ਰਿਹਾ ਐਲਾਨ ਸਰਾਸਰ ਗਲਤ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਨੂੰ 282 ਰੁਪਏ ਦਿੱਤੇ ਜਾਂਦੇ ਹਨ, ਜਿਸ ਵਿੱਚ ਪੰਜਾਬ ਸਰਕਾਰ ਨੇ 10 ਫੀਸਦੀ ਹਿੱਸਾ ਦੇਣਾ ਹੁੰਦਾ ਹੈ, ਪਰ ਨਾ ਤਾਂ ਬਾਦਲ ਸਰਕਾਰ ਅਤੇ ਨਾ ਹੀ ਕੈਪਟਨ ਸਰਕਾਰ ਅਤੇ ਹੁਣ ਭਗਵੰਤ ਦੀ ਸਰਕਾਰ। ਮਾਨ ਵੀ ਇਹ 10% ਮਜ਼ਦੂਰਾਂ ਨੂੰ ਨਹੀਂ ਦਿੰਦਾ।ਮਜ਼ਦੂਰਾਂ ਨੂੰ ਦੇ ਕੇ ਅਤੇ ਲੁੱਟਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।