The Khalas Tv Blog Punjab ਬਟਾਲਾ ‘ਚ ਕਿਸਾਨ ਨੇ ਕੀਤਾ ਕੁਝ ਅਜਿਹਾ, ਮੌਕੇ ‘ਤੇ ਪਹੁੰਚੇ ਖੇਤੀਬਾੜੀ ਅਧਿਕਾਰੀਆਂ ਨੇ ਬੁਲਾਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ…
Punjab

ਬਟਾਲਾ ‘ਚ ਕਿਸਾਨ ਨੇ ਕੀਤਾ ਕੁਝ ਅਜਿਹਾ, ਮੌਕੇ ‘ਤੇ ਪਹੁੰਚੇ ਖੇਤੀਬਾੜੀ ਅਧਿਕਾਰੀਆਂ ਨੇ ਬੁਲਾਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ…

ਬਟਾਲਾ : ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ। ਇਸੇ ਦੌਰਾਨ ਬਟਾਲਾ ਦੀ ਬੈਂਕ ਕਾਲੋਨੀ ਨੇੜੇ ਮੰਗਲਵਾਰ ਦੇਰ ਰਾਤ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ। ਸੂਚਨਾ ਮਿਲਦੇ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਲੱਸਟਰ ਅਫ਼ਸਰ ਬਲਜਿੰਦਰ ਸਿੰਘ ਜੌਹਲ ਮੌਕੇ ’ਤੇ ਪੁੱਜੇ। ਪਹਿਲਾਂ ਤਾਂ ਉਸ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਵਧਦੀਆਂ ਹੀ ਗਈਆਂ। ਇਸ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਅਤੇ ਕਾਫ਼ੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

ਫ਼ਿਲਹਾਲ ਅਧਿਕਾਰੀਆਂ ਨੇ ਪਟਵਾਰੀ ਨੂੰ ਮੌਕੇ ‘ਤੇ ਬੁਲਾ ਕੇ ਰਿਪੋਰਟ ਬਣਾਉਣ ਲਈ ਕਿਹਾ ਹੈ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਪੁਲੀਸ ਸ਼ਿਕਾਇਤ ਦਰਜ ਕਰਵਾਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਨੂੰ ਅੱਗ ਲਗਾ ਕੇ ਜ਼ਮੀਨ ਦੀ ਗੁਣਵੱਤਾ ਨੂੰ ਖ਼ਰਾਬ ਨਾ ਕਰਨ। ਪਰਾਲੀ ਸਾੜਨ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।

Exit mobile version