The Khalas Tv Blog Punjab ਬਠਿੰਡਾ ‘ਚ ਕਰੋੜਾਂ ਰੁਪਏ ਦੇ ਗਹਿਣੇ ਚੋਰੀ ਕਰਨ ਵਾਲਾ ਗੈਂਗ ਚੜ੍ਹਿਆ ਪੁਲਿਸ ਅੜਿੱਕੇ
Punjab

ਬਠਿੰਡਾ ‘ਚ ਕਰੋੜਾਂ ਰੁਪਏ ਦੇ ਗਹਿਣੇ ਚੋਰੀ ਕਰਨ ਵਾਲਾ ਗੈਂਗ ਚੜ੍ਹਿਆ ਪੁਲਿਸ ਅੜਿੱਕੇ

‘ਦ ਖ਼ਾਲਸ ਬਿਊਰੋ :- ਬਠਿੰਡਾ ਵਿਖੇ ਗੋਨਿਆਣਾ ਮੰਡੀ ‘ਚ ਬੀਤੇ ਕੁੱਝ ਦਿਨ ਪਹਿਲਾ ਜਵੈਲਰ ਦੁਕਾਨ ਤੇ ਕਰੋੜਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਨੂੰ ਹੁਣ ਪੁਲਿਸ ਨੇ ਸੁਲਝਾ ਲਿਆ ਹੈ। ਦੱਸ ਦਈਏ ਕਿ ਅੱਜ ਬਠਿੰਡਾ ਪੁਲਿਸ ਵੱਲੋਂ ਇਸ ਗਰੋਹ ਦੇ ਛੇ ਮੈਂਬਰਾਂ ਵਿੱਚੋਂ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਦੀ ਜਾਣਕਾਰੀ ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਕਰੀਬ ਪੌਣੇ ਕਿਲੋ ਸੋਨੇ ਦੇ ਗਹਿਣੇ ਤੇ ਕਿਲੋ 481 ਗ੍ਰਾਮ ਚਾਂਦੀ ਦੇ ਗਹਿਣੇ ਤੇ ਇੱਕ ਰਿਵਾਲਵਰ ਬਰਾਮਦ ਕੀਤਾ ਹੈ।

Exit mobile version