Punjab

ਬਠਿੰਡਾ ‘ਚ ਸਰਕਾਰੀ ਕਰਮਚਾਰੀ ਤੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ‘ਤੇ ਕਾਰਵਾਈ , CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ..

ਬਠਿੰਡੇ ਦੇ ਪਿੰਡ ਮਹਿਮਾ ਸਰਜਾ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਰਕਾਰੀ ਅਧਿਕਾਰੀਆਂ ਦੀ ਟੀਮ ਕਿਸਾਨਾਂ ਨੂੰ ਸਮਝਾਉਣ ਲਈ ਗਈ ਸੀ, ਉਲਟਾ ਕਿਸਾਨਾਂ ਨੇ ਉਨ੍ਹਾਂ ਅਧਿਕਾਰੀਆਂ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ। ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਨੋਟਿਸ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? । ਮਾਨ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ। ਮਾਨ ਨੇ ਕਿਹਾ ਕਿ ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ ਅਤੇ ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲ੍ਹੀਆਂ ਲੈ ਕੇ ਆਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖ਼ਤਮ ਕਰਨ ਲੱਗੇ ਹਾਂ, ਪਰਚਾ ਦਰਜ ਹੋਣ ਲੱਗਾ ਹੈ।

ਦੱਸ ਦੇਈਏ ਕਿ ਅੱਜ ਬਠਿੰਡੇ ਦੇ ਪਿੰਡ ਮਹਿਮਾ ਸਰਜਾ  ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਟੀਮ ਦਾ ਕਿਸਾਨਾਂ ਨੇ ਘਿਰਾਓ ਕਰ ਲਿਆ ਅਤੇ ਉਹਨਾਂ ਨੂੰ ਕਈ ਘੰਟੇ ਬੰਦੀ ਬਣਾਈ ਰੱਖਿਆ। ਬਠਿੰਡੇ ਦੇ ਪਿੰਡ ਜੇਠੂ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਟੀਮ ਦਾ ਕਿਸਾਨਾਂ ਨੇ ਘਿਰਾਓ ਕਰ ਲਿਆ ਅਤੇ ਉਹਨਾਂ ਨੂੰ ਕਈ ਘੰਟੇ ਬੰਦੀ ਬਣਾਈ ਰੱਖਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੁਰਜ ਮਹਿਮਾ ਵਿੱਚ ਪੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਟੀਮ ਕਿਸਾਨਾਂ ਨੂੰ ਸਮਝਾਉਣ ਲਈ ਗਈ ਸੀ ਸੀ। ਜਿੱਥੇ ਕਿਸਾਨਾਂ ਨੇ ਉਨਾਂ ਅਧਿਕਾਰੀਆਂ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ।

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਆਏ ਅਫ਼ਸਰ ਤੋਂ ਹੀ ਕਿਸਾਨਾਂ ਨੇ ਲਵਾਈ ਅੱਗ !

ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ ਹੈ। ਇਹ ਕਿਸਾਨਾਂ ਦੀ ਸ਼ਰੇਆਮ ‘ਗੁੰਡਾਗਰਦੀ’ ਹੈ।