ਅੰਬਾਲਾ : ਇੱਕ ਪਰਿਵਾਰ ਦੇ 6 ਲੋਕਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਘਟਨਾ ਅੰਬਾਲਾ ਜ਼ਿਲ੍ਹੇ ਦੇ ਪਿੰਡ ਬਲਾਣਾ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਖਾਣਾ ਖਾ ਕੇ ਇਹ ਪਰਿਵਾਰ ਸੁੱਤਾ ਸੀ ਜਿਸ ਤੋਂ ਬਾਅਦ ਸਵੇਰੇ ਇਹਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਸੀਨ ਆਫ ਕਰਾਈਮ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ। ਪਿੰਡ ਵਾਸੀਆਂ ਤੋਂ ਪੁੱਛਗਿੱਛ ਜਾਰੀ ਹੈ।
ਮ੍ਰਿਤਕਾਂ ਦੀ ਪਛਾਣ 65 ਸਾਲਾ ਸੰਗਤ ਸਿੰਘ, ਉਸ ਦੀ ਪਤਨੀ ਮਹਿੰਦਰ ਕੌਰ (62), ਸੰਗਤ ਸਿੰਘ ਪੁੱਤਰ ਸੁਖਵਿੰਦਰ ਸਿੰਘ (32), ਸੁਖਵਿੰਦਰ ਦੀ ਪਤਨੀ ਪ੍ਰਮਿਲਾ (28) ਅਤੇ ਉਸ ਦੀਆਂ 6 ਅਤੇ 8 ਸਾਲ ਦੀਆਂ ਦੋ ਲੜਕੀਆਂ ਸ਼ਾਮਲ ਹਨ।

ਅੰਬਾਲਾ ਦੇ ਪਿੰਡ ਬਲਾਣਾ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਰਾਤ ਦਾ ਖਾਣਾ ਖਾਣ ਤੋਂ ਬਾਅਦ ਸਵੇਰੇ ਪਰਿਵਾਰ ਨੂੰ ਮਿਲੀ ਲਾਸ਼, ਮੌਕੇ ‘ਤੇ ਪਹੁੰਚੀ ਪੁਲਿਸ, ਜਾਂਚ ਸ਼ੁਰੂ ਅੱਜ ਸਭ ਤੋਂ ਛੋਟੀ ਬੇਟੀ ਦਾ ਜਨਮ ਦਿਨ ਸੀ


ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਸ਼ਾਮਲ ਸੁਖਵਿੰਦਰ ਸਿੰਘ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ। ਜਿਸ ਵਿਚ ਉਸ ਨੇ ਆਪਣੀ ਕੰਪਨੀ ਦੇ ਮਾਲਕ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਸੁਖਵਿੰਦਰ ਸਿੰਘ ਯਮੁਨਾਨਗਰ ਜ਼ਿਲ੍ਹੇ ਵਿੱਚ ਇੱਕ ਦੋ ਪਹੀਆ ਵਾਹਨ ਕੰਪਨੀ ਵਿੱਚ ਕੰਮ ਕਰਦਾ ਸੀ।