Punjab

ਵਿਧੀਪੁਰ ਰੇਲਵੇ ਕਰਾਸਿੰਗ ਨੇੜੇ 2 ਲੋਕਾਂ ਦੇ ਕਤਲ ਮਾਮਲੇ ‘ਚ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ

ਜਲੰਧਰ (Jalandhar) ‘ਚ ਵਿਧੀਪੁਰ ਰੇਲਵੇ ਕਰਾਸਿੰਗ (Vidhipur Railway Crossing) ਨੇੜੇ 2 ਲੋਕਾਂ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਚਾਰੇ ਮੁਲਜ਼ਮ ਜ਼ੋਮੈਟੋ ਅਤੇ ਸਵਿਗੀ ਵਿੱਚ ਕੰਮ ਕਰਦੇ ਸਨ। ਮੁਲਜ਼ਮਾਂ ਦੇ ਤਿੰਨ ਸਾਥੀ ਫਿਲਹਾਲ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। 

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਕਤਲ ਕੀਤੇ ਦੋਵੇਂ ਮੁਲਜ਼ਮ ਹਰ ਰਾਤ ਡਿਲੀਵਰੀ ਬੁਆਏ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ ਅਤੇ ਉਨ੍ਹਾਂ ਕੋਲੋਂ ਨਕਦੀ ਅਤੇ ਫ਼ੋਨ ਲੁੱਟਦੇ ਸਨ। 26 ਮਈ ਨੂੰ ਜਦੋਂ ਜ਼ੋਮੈਟੋ ਡਿਲੀਵਰੀ ਬੁਆਏ ਦੀ ਲੁੱਟ ਹੋਈ ਤਾਂ ਹਰ ਕੋਈ ਦੋਸ਼ੀ ਦੀ ਭਾਲ ਕਰਨ ਲੱਗਾ। 26 ਮਈ ਦੀ ਰਾਤ ਨੂੰ ਉਸ ਨੇ ਡੀਏਪੀ ਫਲਾਈਓਵਰ ਨੇੜੇ ਕਤਲ ਹੋਏ ਸ਼ਿਵ ਅਤੇ ਉਸ ਦੇ ਸਾਥੀ ਬੱਬਲ ਨੂੰ ਦੇਖਿਆ ਅਤੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। 

ਦੱਸ ਦੇਈਏ ਕਿ ਮਾਰੇ ਗਏ ਦੋਵੇਂ ਵਿਅਕਤੀਆਂ ਵਿੱਚੋਂ ਇਕ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਅਤੇ ਇਕ ਦੀ ਹਸਪਤਾਲ ਵਿੱਚ ਮੌਤ ਹੋਈ ਸੀ। ਦੱਸੀਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇੰਨੀ ਜਿਆਦਾ ਕੁੱਟਮਾਰ ਕੀਤੀ ਗਈ ਸੀ ਕਿ ਜ਼ਖ਼ਮਾਂ ਦੀ ਤਾਪ ਨਾ ਝੱਲਦਿਆਂ ਹੋਇਆ ਦੋਵਾਂ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਚਾਰੇ ਵਿਅਕਤੀਆਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ –  ਕੰਗਨਾ ਰਣੌਤ ਮਾਮਲੇ ’ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ – ਕੰਗਨਾ ਨਾਲ ਸਿਰਫ਼ ਬਹਿਸ ਹੋਈ, ਥੱਪੜ ਨਹੀਂ ਮਾਰਿਆ!