The Khalas Tv Blog Punjab ਚੰਡੀਗੜ੍ਹ ‘ਚ ਭਾਜਪਾ ਮਹਿਲਾ ਵਿੰਗ ਨੇ ਪੰਜਾਬ ਸਰਕਾਰ ਖਿਲਾਫ ਮਚਾਇਆ ਘਮਸਾਣ
Punjab

ਚੰਡੀਗੜ੍ਹ ‘ਚ ਭਾਜਪਾ ਮਹਿਲਾ ਵਿੰਗ ਨੇ ਪੰਜਾਬ ਸਰਕਾਰ ਖਿਲਾਫ ਮਚਾਇਆ ਘਮਸਾਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਲਾਤਕਾਰ ਵਰਗੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਡਾਉਟਰ ਦੀ ਸਥਿਤੀ ਖਰਾਬ ਹੋ ਚੁੱਕੀ ਹੈ। ਭਾਰਤੀ ਜਨਤਾ ਮਹਿਲਾ ਮੋਰਚਾ ਨੇ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ ਪੰਜਾਬ ਸਰਕਾਰ ਖਿਲਾਫ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੱਕ ਮਾਰਚ ਕੱਢਿਆ।

ਮਹਿਲਾ ਵਿੰਗ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਮਹਿਲਾ ਵਿੰਗ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ  ਐਲਾਨ ਕੀਤਾ ਹੈ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਮਹਿਲਾਵਾਂ ਚੰਡੀਗੜ੍ਹ ਪਹੁੰਚੀਆਂ ਹਨ ਅਤੇ ਇਨ੍ਹਾਂ ਨੇ ਦਲਿਤ ਭਾਈਚਾਰੇ ਅਤੇ ਮਹਿਲਾਵਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ। ਹਾਲਾਂਕਿ, ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਅਤੇ ਬੈਰੀਕੇਡਿੰਗ ਲਾਈ ਗਈ।

Exit mobile version