Punjab

ਪੰਜਾਬ ‘ਚ ਸੁਰੱਖਿਆ ਨੂੰ ਲੈ ਕੇ ਸਵਾਲ ਹੋਏ ਖੜ੍ਹੇ, ਬਿਜਲੀ ਬੋਰਡ ਦੇ ਅਧਿਕਾਰੀ ਨਾਲ ਵਾਪਰੀ ਵੱਡੀ ਘਟਨਾ

ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਸਰ ਸਵਾਲ ਉੱਠਦੇ ਰਹਿੰਦੇ ਹਨ। ਇੱਥੋਂ ਤੱਕ ਕਿ ਹੁਣ ਸਰਕਾਰ ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਦਸੂਹਾ ਦੇ ਪਿੰਡ ਡਡਿਆਲ ਦੇ ਡਿੱਗੀ ਮੁਹੱਲੇ ਵਿੱਚੋਂ ਮਾਮਲਾ ਸਾਹਮਣੇ ਆਇਆ ਹੈ ਕਿ ਪਿੰਡ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ, ਜਿਸ ਦੀ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਤਾਂ ਮੌਕਾ ਦੇਖਣ ਪਹੁੰਚੇ ਜੇ.ਈ ਅਤੇ ਉਸ ਦੇ ਹੋਰ ਸਾਥੀਆਂ ਨੂੰ ਕੁਝ ਲੋਕਾਂ ਨੇ ਬੰਧਕ ਬਣਾ ਲਿਆ। ਦਸੂਹਾ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਔਰਤ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਬੰਧਕ ਬਣਾਉਣ ਅਤੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਹੈ। ਇਸ ਦੀ ਸੂਚਨਾ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਮਿਲੀ ਤਾਂ ਉਨ੍ਹਾਂ ਨੇ ਪਿੰਡ ਵਿੱਚ ਪਹੁੰਚ ਕੇ ਜੇਈ ਅਤੇ ਹੋਰ ਸਟਾਫ਼ ਨੂੰ ਛੁਡਵਾਇਆ।

ਮੁਲਜ਼ਮਾਂ ਦੀ ਪਛਾਣ ਕਰਨ ਪੁੱਤਰ ਸਵਰੂਪ ਸਿੰਘ, ਰਾਕੇਸ਼ ਕੁਮਾਰ ਪੁੱਤਰ ਗੁਰਬਚਨ ਸਿੰਘ, ਰੋਹਿਤ, ਛਿੰਦੂ ਪੁੱਤਰ ਵਿਜੇ, ਸ਼ਿੰਦੂ ਅਤੇ ਉਸ ਦੀ ਪਤਨੀ ਜਸਵੰਤ ਸਿੰਘ, ਰਾਜਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਸਮੇਤ ਧਾਰਾ 353,186,506,342 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ।

ਇਹ ਵੀ ਪੜ੍ਹੋ –  ਸੰਗਰੂਰ ‘ਚ ਵਾਪਰਿਆ ਵੱਡਾ ਹਾਦਸਾ, ਮਜਦੂਰਾ ਦੇ ਪਰਿਵਾਰਾਂ ‘ਚ ਛਾਇਆ ਮਾਤਮ