‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੌਰਾਨ ਦਿੱਲੀ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਐਲਾਨ ਕਰਦਿਆਂ ਦਿੱਲੀ ਵਿੱਚ ਡੀਜ਼ਲ ਸਸਤਾ ਕਰ ਦਿੱਤਾ ਹੈ। ਦਿੱਲੀ ਵਿੱਚ ਡੀਜ਼ਲ ‘ਤੇ ਵੈਟ 30 ਫੀਸਦੀ ਤੋਂ ਘਟ ਕੇ 16.75 ਫੀਸਦੀ ਹੋ ਗਿਆ ਹੈ। ਦਿੱਲੀ ਵਿੱਚ ਡੀਜ਼ਲ 8.36 ਰੁਪਏ ਪ੍ਰਤਿ ਲੀਟਰ ਸਸਤਾ ਕਰ ਦਿੱਤਾ ਗਿਆ ਹੈ। ਦਿੱਲੀ ‘ਚ ਹੁਣ ਡੀਜ਼ਲ ਦਾ ਭਾਅ 82 ਰੁਪਏ ਤੋਂ ਘਟ ਕੇ 73.64 ਰੁਪਏ ਪ੍ਰਤਿ ਲੀਟਰ ਹੋ ਗਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਨੌਕਰੀ ਲੱਭਣ ਵਾਲਿਆਂ ਅਤੇ ਵਰਕਰਾਂ ਲਈ ਉਨ੍ਹਾਂ ਵੱਲੋਂ ਬਣਾਏ ਗਏ ਨੌਕਰੀ ਪੋਰਟਲ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਦਿੱਲੀ ਦੇ ਸਾਰੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਕੱਠੇ ਹੋ ਕੇ ਅੱਗੇ ਆਉਣ ਅਤੇ ਦਿੱਲੀ ਦੀ ਆਰਥਿਕਤਾ ਵਿੱਚ ਸੁਧਾਰ ਲਿਆਉਣ ਲਈ ਆਪਣਾ-ਆਪਣਾ ਯੋਗਦਾਨ ਪਾਉਣ।