India

ਕਿਸਾਨਾਂ ਦਾ ਸ਼ਾਂਤਮਈ ਚੱਕਾ ਜਾਮ ਬੇਸ਼ੱਕ ਖਤਮ, ਦਿੱਲੀ ਪੁਲਿਸ ਹਾਲੇ ਵੀ ਪਹਿਰਿਆਂ ‘ਤੇ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ ਸਮੇਤ ਦੇਸ਼ ਦੋ ਹੋਰ ਕਵੀ ਕਈ ਸੂਬਿਆਂ ਤੋਂ ਲੋਕ ਕਿਸਾਨੀ ਅੰਦੋਲਨ ਵਿੱਚ ਆਪਣਾ ਵੱਧ ਤੋਂ ਵੱਧ ਸਮਰਥਨ ਦੇ ਰਹੇ ਹਨ। ਕਿਸਾਨੀ ਅੰਦੋਸਨ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਢਾਈ ਮਹੀਨਿਆਂ ਤੋਂ ਉੱਪਰ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਆਪਣੀ ਅੜੀ ਤੋਂ ਟੱਸ ਤੋਂ ਮੱਸ ਨਹੀਂ ਹੋ ਰਹੀ।

ਜਿੱਥੇ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਆਪਣੇ ਹੱਕਾਂ ਲਈ ਡਟੇ ਹੋਏ ਹਨ, ਉੱਥੇ ਹੀ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਕਿਸਾਨ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਨਵੇਂ-ਨਵੇਂ ਪ੍ਰੋਗਰਾਨ ਉਲੀਕ ਰਹੇ ਹਨ ਤਾਂ ਉੱਥੇ ਹੀ ਪ੍ਰਸ਼ਾਸਨ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਲਈ ਹਰ ਚਾਲ ਚੱਲ ਰਿਹਾ ਹੈ।

ਕੱਲ੍ਹ ਕਿਸਾਨਾਂ ਨੇ ਦੇਸ਼ ਵਿਆਪੀ ਚੱਕਾ ਜਾਮ ਦਾ ਸੱਦਾ ਦਿੱਤਾ ਸੀ ਜਿਸਨੂੰ ਦੇਸ਼ ਭਰ ‘ਚੋਂ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ। ਕਿਸਾਨਾਂ ਦੇ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਵਧਾ ਦਿੱਤਾ ਸੀ ਅਤੇ ਅੱਜ ਵੀ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਤਾਇਨਾਤ ਹਨ।