The Khalas Tv Blog Punjab ਦੇਵ ਮਾਨ ਕੱਲ, ਵੜਿੰਗ ਅੱਜ ਪਏ ਛਿੱਥੇ
Punjab

ਦੇਵ ਮਾਨ ਕੱਲ, ਵੜਿੰਗ ਅੱਜ ਪਏ ਛਿੱਥੇ

ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਅਸੈਂਬਲੀ ਵਿੱਚ ਉਸ ਵੇਲੇ ਹਾਸਾ ਪੈ ਗਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਵਾਲ ‘ਤੇ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੂੰ ਜਵਾਬ ਨਾ ਅਹੁੜਿਆ ਅਤੇ ਉਹ ਛਿੱਥੇ ਪੈ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਤਾਂ ਰਾਜਾ ਵੜਿੰਗ ਇਹ ਨਹੀਂ ਦੱਸ ਸਕੇ।

ਇਸ ਵਾਰ  ਦੇ ਤੀਜੇ ਅਤੇ ਆਖਰੀ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਹੋਏ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਛੁੱਟੀ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਟ ਕਰਨ ਲਈ ਕੀਤੀ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਤੇ ਉਸ ਦਿਨ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਸ਼ਹੀਦ ਭਗਤ ਸਿੰਘ ’ਤੇ ਕੋਰੀਓਗ੍ਰਾਫੀ ਨਾਟਕ ਕਰਵਾਏ ਜਾਣਗੇ। ਜਿਸ ‘ਤੇ ਰਾਜਾ ਵੜਿੰਗ ਨੇ ਮੁੱਖ ਮੰਤਰੀ ਮੱਤ ਦੇਣੀ ਸ਼ੁਰੂ ਕਰ ਦਿੱਤੀ ।

ਪੰਜਾਬ ਵਿਧਾਨ ਸਭਾ ਦੇ ਬਾਹਰ ਕੱਲ ਇੱਕ ਦਿਲਚਸਪ ਘਟਨਾ ਵਾਪਰੀ ਜਦੋਂ ਰਾਜਾ ਵੜਿੰਗ ਨੇ ਨਾਭਾ ਦੇ ਵਿਧਾਇਕ ਦੇਵ ਮਾਨ ਨੂੰ ਕਾਰ ਵਿੱਚ ਬੈਠ ਕੇ ਆਉਣ ‘ਤੇ ਘੇਰ ਲਿਆ। ਦੇਵ ਮਾਨ ਸੈਸ਼ਨ ਦੇ ਪਹਿਲੇ ਦਿਨ ਸਾਈਕਲ ‘ਤੇ ਆਏ ਸਨ ਅਤੇ ਉਨ੍ਹਾੰ ਦੀਆਂ ਤਸਵੀਰਾਂ ਅਖਬਾਰਾਂ ਵਿੱਚ ਛਪੀਆਂ ਸਨ। ਦੇਵ ਮਾਨ ਅਕਸਰ ਇਹ ਐਲਾਨ ਕਰਦੇ ਰਹੇ ਹਨ ਕਿ ਉਹ ਵਿਧਾਇਕ ਬਣ ਕੇ ਸਾਈਕਲ ਦੀ ਸਵਾਰੀ ਨਹੀਂ ਛੱਡਣਗੇ। ਰਾਜਾ ਵੜਿੰਗ ਮੁਹਰੇ ਦੇਵ ਮਾਨ ਨੂੰ ਕੋਈ ਜਵਾਬ ਨਾ ਅਹੁੜਿਆ।

Exit mobile version