ਅਕਸਰ ਅੱਜਕਲ੍ਹ ਮਾਪੇ ਬੱਚਿਆਂ ਨੂੰ ਮੋਬਾਈਲ ਫੜਾ ਕੇ ਆਪਣੇ ਕੰਮ ਕਰਦੇ ਰਹਿੰਦੇ ਹਨ ਪਰ ਅਜਿਹਾ ਕਰਨਾ ਕਈ ਵਾਰ ਖਤਰਨਾਕ ਸਾਬਤ ਹੋ ਸਕਦਾ ਹੈ। ਅਜਿਹਾ ਇੱਕ ਮਾਮਲਾ ਸਾਹਮਣੇ ਆਇਆਇ ਪਿੰਡ ਹਰਦੋਬਠਵਾਲਾ ਤੋਂ, ਜਿਥੇ ਫੋਨ ‘ਤੇ ਵੀਡੀਓ ਵੇਖਦਿਆਂ ਇਕ ਤਿੰਨ ਸਾਲਾ ਬੱਚੀ ਦੇ ਹੱਥ ਵਿੱਚ ਮੋਬਾਈਲ ਫ਼ੋਨ ਫਟ ਗਿਆ। ਲੜਕੀ ਦੇ ਕੱਪੜਿਆਂ ਨੂੰ ਅੱਗ ਲੱਗਣ ਦੇ ਨਾਲ ਉਸ ਦੀਆਂ ਲੱਤਾਂ ਅਤੇ ਪ੍ਰਾਈਵੇਟ ਹਿੱਸਾ 15 ਫੀਸਦੀ ਸੜ ਗਿਆ। ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਮੁਤਾਬਕ ਬੱਚੀ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਮਨਜੀਤ ਸਿੰਘ ਵਾਸੀ ਹਰਦੋਬਠਵਾਲਾ ਨੇ ਦੱਸਿਆ ਕਿ ਉਸ ਦੀ ਤਿੰਨ ਸਾਲਾ ਬੇਟੀ ਦਿਵਿਆ ਘਰ ਦੇ ਵਿਹੜੇ ਵਿੱਚ ਮੋਬਾਈਲ ਫੋਨ ’ਤੇ ਵੀਡੀਓ ਦੇਖ ਰਹੀ ਸੀ। ਇਸ ਦੌਰਾਨ ਅਚਾਨਕ ਮੋਬਾਇਲ ਫੋਨ ‘ਚ ਧਮਾਕਾ ਹੋ ਗਿਆ। ਇਸ ਕਾਰਨ ਬੱਚੀ ਦੀਆਂ ਲੱਤਾ ਸੜ ਗਈਆਂ ਅਤੇ ਪਲੰਘ ‘ਤੇ ਫੈਲੀ ਚਾਦਰ ਵੀ ਧਮਾਕੇ ਕਾਰਨ ਸੜ ਗਈ। ਉਹ ਤੁਰੰਤ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਸਿਵਲ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਤਾਇਨਾਤ ਡਾ: ਰਾਜਨ ਨੇ ਦੱਸਿਆ ਕਿ ਮੋਬਾਈਲ ਫ਼ੋਨ ਦੇ ਫਟਣ ਕਾਰਨ ਲੜਕੀ ਦੇ ਸਰੀਰ ਦਾ ਕਰੀਬ 15 ਫ਼ੀਸਦੀ ਹਿੱਸਾ ਸੜ ਗਿਆ। ਉਨ੍ਹਾਂ ਦੱਸਿਆ ਕਿ ਲੜਕੀ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ, ਲੜਕੀ ਖਤਰੇ ਤੋਂ ਬਾਹਰ ਹੈ ਅਤੇ ਉਸਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਡਾਕਟਰ ਨੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਮੋਬਾਈਲ ਫ਼ੋਨ ਨਾ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਬੱਚਿਆਂ ਨੂੰ ਖੇਡਣ ਲਈ ਮੋਬਾਈਲ ਨਾ ਦੇਣ ਕਿਉਂਕਿ ਕਈ ਵਾਰ ਕੋਈ ਵੱਡਾ ਹਾਦਸਾ ਵੀ ਵਾਪਰ ਸਕ