The Khalas Tv Blog Punjab ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਦੋ ਗੁੱਟ ਆਪਸ ਚ ਭਿੜੇ
Punjab

ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਦੋ ਗੁੱਟ ਆਪਸ ਚ ਭਿੜੇ

ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਦੋ ਗੁੱਟ ਆਪਸ ਚ ਭਿੜ ਗਏ। ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ  ਇਹ ਹੰ ਗਾਮਾ ਹੋਇਆ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ। ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇ ਸ਼ਾਹੀ ਕੀਤੀ ਜਾ ਰਹੀ ਹੈ ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ ਇਹ ਕੁਝ ਲੋਕ ਆਏ ਉਨ੍ਹਾਂ ਦੇ ਨਾਲ ਹੱਥੋ ਪਾਈ ਕਰਨ ਲੱਗ ਗਏ। ਉਨ੍ਹਾਂ ਨੇ ਪੁ ਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱ ਕੇਸ਼ਾਹੀ ਕਰਨ ਵਾਲਿਆਂ ਦੇ ਖਿ ਲਾਫ ਕਾਰਵਾਈ ਕੀਤੀ ਜਾਵੇ।

ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ । ਉਨ੍ਹਾਂ ਨੇ ਕਿਹਾ ਕਥਿਤ ਤੌਰ ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ ਜਿਸ ਨੂੰ ਰੋਕਣ ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ ਗਿਆ।

Exit mobile version