India

ਹਰਿਆਣਾ ‘ਚ ਕਿਸਾਨਾਂ ਨੇ ਤਿੰਨ ਦਿਨਾਂ ਲਈ ਮੁਫਤ ਕੀਤੇ ਟੋਲ ਪਲਾਜ਼ੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹਰਿਆਣਾ ਦੇ ਜ਼ਿਆਦਾਤਾਰ ਹਾਈਵੇਅ ‘ਤੇ ਟੋਲ ਪਲਾਜ਼ਿਆਂ ਨੂੰ ਮੁਫਤ ਕਰ ਦਿੱਤਾ ਹੈ। ਤਿੰਨ ਦਿਨਾਂ ਦੇ ਲਈ ਕਿਸਾਨਾਂ ਨੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣੇ ਦੇ ਰੋਹਤਕ, ਬਹਾਦਰਗੜ੍ਹ, ਸਿਰਸਾ, ਕਰਨਾਲ, ਹਿਸਾਰ, ਗੁਰਗ੍ਰਾਮ ਸਮੇਤ ਕਈ ਥਾਂਵਾਂ ‘ਤੇ ਕਿਸਾਨਾਂ ਨੇ ਟੋਲ ਪਲਾਜ਼ੇ ਮੁਫਤ ਕਰਵਾਏ ਹਨ।

ਟੋਲ ਪਲਾਜ਼ਿਆਂ ‘ਤੇ ਹੀ ਧਰਨਾ ਦੇ ਰਹੇ ਕਿਸਾਨਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਕਰਨਾਲ ਵਿੱਚ ਹਰਿਆਣੇ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੀ ਪਹੁੰਚੇ ਹੋਏ ਸਨ। ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ, ਨਹੀਂ ਤਾਂ ਅੰਦੋਲਨ ਹੋਰ ਵੀ ਤਿੱਖਾ ਕੀਤਾ ਜਾਵੇਗਾ।

Comments are closed.