‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਤਾਂ ਬੀਜੇਪੀ ਲੀਡਰਾਂ ਦਾ ਆਉਣਾ ਹੀ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦੇ ਖਿਲਾਫ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ, ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।
ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਹਰਿਆਣਾ ਦੇ ਬੀਜੇਪੀ ਪ੍ਰਧਾਨ ਉਪੀ ਧਨਖੜ ਦਾ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ ਹੈ। ਕਿਸਾਨਾਂ ਨੇ ਧਨਖੜ ਨੂੰ ਕਾਲੀਆਂ ਝੰਡੀਆਂ ਵਿਖਾਈਆਂ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੈਰੀਕੇਡ ਲਾ ਕੇ ਅੱਗੇ ਵਧਣ ਤੋਂ ਰੋਕਿਆ। ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਬੀਜੇਪੀ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ ਵਿੱਚ ਓਪੀ ਧਨਖੜ ਵੀ ਪਹੁੰਚੇ ਹੋਏ ਸਨ। ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ ਨਿੱਜੀ ਚੈਨਲ ਦੇ ਪੱਤਰਕਾਰ ਨਾਲ ਧੱਕਾ-ਮੁੱਕੀ ਵੀ ਕੀਤੀ। ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ।