Punjab

ਹੁਸ਼ਿਆਰਪੁਰ ‘ਚ ਨੌਜਵਾਨ ਨੇ ਪਿੰਡ ਦੀ ਕੁੜੀ ਨਾਲ ਕੀਤਾ ਇਹ ਕਾਰਾ, ਜਾਂਚ ਵਿੱਚ ਜੁਟੀ ਪੁਲਿਸ..

In Hoshiarpur the young man shot the girl tried to commit suicide himself

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਤਲ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿਥੇ ਪਿੰਡ ਪੁਰਹਿਰਾ ਵਿੱਚ ਇੱਕ ਸਿਰਫਿਰੇ ਲੜਕੇ ਨੇ ਇਸੇ ਪਿੰਡ ਦੀ ਰਹਿਣ ਵਾਲੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਕੁੜੀ ਦੀ ਪਛਾਣ 28 ਸਾਲਾਂ ਅਮਰਪ੍ਰੀਤ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਿਕ ਨੌਜਵਾਨ ਵੱਲੋਂ ਅਮਰਪ੍ਰੀਤ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗੋਲੀ ਲੱਗਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਜ਼ਖਮੀ ਨੌਜਵਾਨ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਵਿੱਚ ਇਸ ਨੌਜਵਾਨ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।

ਨੌਜਵਾਨ ਲੜਕੀ ਦੇ ਕਤਲ ਦੀ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਮੁੰਡਾ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਡਰਾਈਵਰ ਦੱਸਿਆ ਜਾ ਰਿਹਾ ਹੈ।

ਪੁਲਿਸ ਘਟਨਾ ਦੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਮੁੱਢਲੀ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ਮੁੰਡਾ ਕੁੜੀ ਨੂੰ ਪਿਆਰ ਕਰਦਾ ਸੀ। ਹਾਲਾਂਕਿ ਉਸ ਨੇ ਇਹ ਕਾਰਾ ਕਿਉਂ ਕੀਤਾ ਅਤੇ ਵਾਰਦਾਤ ਵਿੱਚ ਇਸਤੇਮਾਲ ਕਰਨ ਵਾਲਾ ਰਿਵਾਲਰ ਉਸ ਕੋਲ ਕਿੱਥੋਂ ਆਇਆ, ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।