India

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀ ਹੋਏ ਆਹਮੋ- ਸਾਹਮਣੇ

In Jammu and Kashmir, security forces and terrorists clashed, three terrorists were killed

ਸ਼੍ਰੀਨਗਰ : ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ ਦੇ ਸਿੱਧਰਾ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰੇ ਜਾਣ ਦਾ ਖਦਸ਼ਾ ਹੈ। ਇਹ ਤਿੰਨੋਂ ਅੱਤਵਾਦੀ ਕਸ਼ਮੀਰ ਵਾਲੇ ਪਾਸੇ ਤੋਂ ਟਰੱਕ ‘ਤੇ ਆ ਰਹੇ ਸਨ ਤਾਂ ਪੁਲਿਸ ਜਾਂਚ ਦੌਰਾਨ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਹਾਲਾਂਕਿ, ਟਰੱਕ ਦਾ ਡਰਾਈਵਰ ਭੱਜਣ ਵਿੱਚ ਕਾਮਯਾਬ ਹੋ ਗਿਆ ।

ਜੰਮੂ ਦੇ ਸਿੱਧਰਾ ਇਲਾਕੇ ‘ਚ ਬੁੱਧਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਇੱਕ ਪੁਲਿਸ ਅਧਿਕਾਰੀ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ। ਇਹ ਮੁਕਾਬਲਾ ਸਵੇਰੇ ਸਾਢੇ ਸੱਤ ਵਜੇ ਸ਼ੁਰੂ ਹੋਇਆ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਵਾਧੂ ਮਦਦ ਮੁਹੱਈਆ ਕਰਵਾਈ ਗਈ।

ਨਿਊਜ਼ ਏਜੰਸੀ ਏਐਨਆਈ ਮੁਤਾਬਿਕ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਮੁੰਝ ਮਾਰਗ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ।

ਇਸ ਪੂਰੀ ਕਾਰਵਾਈ ਦੀ ਜਾਣਕਾਰੀ ਕਸ਼ਮੀਰ ਦੇ ਏ.ਡੀ.ਜੀ.ਪੀ. ਉਨ੍ਹਾਂ ਦੱਸਿਆ ਕਿ ਮਾਰੇ ਗਏ ਤਿੰਨ ਸਥਾਨਕ ਅੱਤਵਾਦੀਆਂ ‘ਚੋਂ ਦੋ ਦੀ ਪਛਾਣ ਕਰ ਲਈ ਗਈ ਹੈ, ਜਦਕਿ ਤੀਜੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਰੇ ਗਏ ਅੱਤਵਾਦੀਆਂ ‘ਚੋਂ ਇਕ ਸ਼ੋਪੀਆਂ ਦਾ ਲਤੀਫ ਲੋਨ ਹੈ। ਉਹ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਦੇ ਕਤਲ ਵਿੱਚ ਸ਼ਾਮਲ ਸੀ। ਦੂਜਾ ਅਨੰਤਨਾਗ ਦਾ ਉਮਰ ਨਜ਼ੀਰ ਹੈ। ਉਮਰ ਨੇਪਾਲ ਦੇ ਤਿਲ ਬਹਾਦੁਰ ਥਾਪਾ ਦੇ ਕਤਲ ਵਿੱਚ ਸ਼ਾਮਲ ਸੀ। ਅੱਤਵਾਦੀਆਂ ਕੋਲੋਂ ਇੱਕ ਏਕੇ-47 ਰਾਈਫਲ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ।

ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਿੰਨੇ ਅਤਿਵਾਦੀ ਮਾਰੇ ਗਏ ਹਨ, ਦੋ ਜਾਂ ਤਿੰਨ, ਇਹ ਹਾਲੇ ਸਪੱਸ਼ਟ ਨਹੀਂ ਹੈ। ਉਨ੍ਹਾਂ ਦੀਆਂ ਲਾਸ਼ਾਂ ਟਰੱਕ ਦੇ ਅੰਦਰ ਹੀ ਹਨ। ਫਾਇਰਿੰਗ ਦੌਰਾਨ ਟਰੱਕ ਨੂੰ ਅੱਗ ਲੱਗ ਗਈ।

ਏਡੀਜੀਪੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਜਦੋਂ ਸਾਨੂੰ ਟਰੱਕ ‘ਤੇ ਸ਼ੱਕ ਹੋਇਆ ਤਾਂ ਅਸੀਂ ਉਸ ਦਾ ਪਿੱਛਾ ਕੀਤਾ। ਉਸ ਨੂੰ ਸਿੱਧਰਾ ਵਿਖੇ ਰੋਕਿਆ ਗਿਆ ਜਿੱਥੇ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ। ਜਦੋਂ ਟਰੱਕ ਦੀ ਜਾਂਚ ਕੀਤੀ ਗਈ ਤਾਂ ਅੰਦਰ ਮੌਜੂਦ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਤੁਹਾਨੂੰ ਦੱਸ ਦੇਈਏ ਕਿ ਇੱਕ ਹਫ਼ਤਾ ਪਹਿਲਾਂ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ। ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਤਿੰਨ ਅੱਤਵਾਦੀ ਮਾਰੇ ਗਏ ਸਨ।