India

ਝਾਂਸੀ ‘ਚ ਸਬ-ਇੰਸਪੈਕਟਰ ਨੇ ਆਪਣੀ ਪਤਨੀ ਨਾਲ ਕੀਤਾ ਇਹ ਕਾਰਾ…

In Jhansi, sub-inspector shot his wife three times with a government pistol, got himself admitted to hospital and escaped.

ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਇੱਕ ਸਬ-ਇੰਸਪੈਕਟਰ ਨੇ ਘਰੇਲੂ ਝਗੜੇ ਦੌਰਾਨ ਆਪਣੀ ਸਰਕਾਰੀ ਪਿਸਤੌਲ ਨਾਲ ਪਤਨੀ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਗੰਭੀਰ ਜ਼ਖ਼ਮੀ ਔਰਤ ਨੂੰ ਝਾਂਸੀ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇੰਸਪੈਕਟਰ ਦੀ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਪੁਲਿਸ ਟੀਮ ਮੁਲਜ਼ਮ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਂਗਰਾ ਚੌਕੀ ਇੰਚਾਰਜ ਸ਼ਸ਼ਾਂਕ ਮਿਸ਼ਰਾ ਦੀ ਪਤਨੀ ਨਾਲ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਐਤਵਾਰ ਨੂੰ ਵੀ ਝਗੜਾ ਹੋਇਆ, ਜਿਸ ਤੋਂ ਬਾਅਦ ਇੰਸਪੈਕਟਰ ਨੇ ਆਪਣੀ ਸਰਕਾਰੀ ਪਿਸਤੌਲ ਨਾਲ ਪਤਨੀ ਨੂੰ ਤਿੰਨ ਗੋਲੀਆਂ ਮਾਰੀਆਂ।

ਇਸ ਤੋਂ ਬਾਅਦ ਪਤਨੀ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀ ਪਤਨੀ ਨੂੰ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ। ਫ਼ਿਲਹਾਲ ਪੁਲਿਸ ਦੋਸ਼ੀ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦਾ ਸਹੁਰਾ ਵੀ ਯੂ ਪੀ ਪੁਲਿਸ ‘ਚ ਇੰਸਪੈਕਟਰ ਹੈ।