The Khalas Tv Blog India ਜੀਂਦ ‘ਚ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲਿਆਂ ਦੇ ਘਰ ਨਹੀਂ ਹੋਣਗੇ ਵਿਆਹ
India Punjab

ਜੀਂਦ ‘ਚ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲਿਆਂ ਦੇ ਘਰ ਨਹੀਂ ਹੋਣਗੇ ਵਿਆਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੀਂਦ ਵਿੱਚ ਕਿਸਾਨਾਂ ਨੇ ਸਿਆਸੀ ਪਾਰਟੀਆਂ ਦੇ ਖਿਲਾਫ ਇੱਕ ਅਨੋਖਾ ਐਲਾਨ ਕੀਤਾ ਹੈ। ਕਿਸਾਨਾਂ ਨੇ ਬੀਜੇਪੀ ਅਤੇ ਜੇਜੇਪੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਕੋਈ ਵੀ ਸਬੰਧ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਪਾਰਟੀਆਂ ਨਾਲ ਰਿਸ਼ਤਾ ਰੱਖਣ ਵਾਲਿਆਂ ਦੇ ਘਰਾਂ ਵਿੱਚ ਕਿਸਾਨ ਆਪਣੇ ਬੱਚਿਆਂ ਦਾ ਵਿਆਹ ਨਹੀਂ ਕਰਵਾਉਣਗੇ। ਕਿਸਾਨਾਂ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਵਿਆਹ ਕਰਵਾਉਣ ਤੋਂ ਪਹਿਲਾਂ ਇਹ ਪਤਾ ਕੀਤਾ ਜਾਵੇਗਾ ਕਿ ਪਰਿਵਾਰ ਦਾ ਕਿਤੇ ਇਨ੍ਹਾਂ ਪਾਰਟੀਆਂ ਨਾਲ ਕੋਈ ਸਬੰਧ ਤਾਂ ਨਹੀਂ ਹੈ, ਪਰਿਵਾਰ ਉਸਦਾ ਸਮਰਥਕ ਤਾਂ ਨਹੀਂ ਹੈ।

ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਸਿਆਸੀ ਲੀਡਰਾਂ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਜਿੰਨਾ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਉਹ ਸਿਆਸੀ ਲੀਡਰਾਂ ਨੂੰ ਆਪਣੇ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ ਅਤੇ ਉਨ੍ਹਾਂ ਦਾ ਵਿਰੋਧ ਲਗਾਤਾਰ ਜਾਰੀ ਰੱਖਣਗੇ।

Exit mobile version