ਲੜਕੀਆਂ ਨਾਲ ਅਕਸਰ ਧੋਖਾਦੇਹੀ ਅਤੇ ਕੁੱਟਮਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਪ੍ਰੀਤ ਨਗਰ ਤੋਂ ਸਾਹਮਣੇ ਆਇਆ ਹੈ। ਲੜਕੀ ਅਨੁਰਾਧਾ ਨੇ ਆਪਣੇ ਸਹੁਰੇ ਪਰਿਵਾਰ ‘ਤੇ ਇਲਜ਼ਾਮ ਲਗਾਏ ਹਨ ਕਿ ਉਹ ਸਪੇਨ ਤੋਂ ਆਈ ਹੈ ਅਤੇ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਨੂੰ ਪੰਜਾਬ ‘ਚ ਛੱਡ ਕੇ ਵਿਦੇਸ਼ ਭੱਜ ਗਏ ਹਨ। ਵਿਦੇਸ਼ ਜਾਣ ਸਮੇਂ ਉਹ ਉਸ ਦਾ ਪਾਸਪੋਰਟ ਵੀ ਆਪਣੇ ਨਾਲ ਲੈ ਗਏ। ਲੜਕੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਸਹੁਰਿਆਂ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਸਬੰਧੀ ਔਰਤ ਨੇ ਸ਼ਨੀਵਾਰ ਦੇਰ ਰਾਤ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 8 ਵਿੱਚ ਲਿਖਤੀ ਸ਼ਿਕਾਇਤ ਦਿੱਤੀ।
ਅਨੁਰਾਧਾ ਨੇ ਦੱਸਿਆ ਕਿ ਉਸ ਦਾ ਵਿਆਹ ਜਲੰਧਰ ਦੇ ਰਹਿਣ ਵਾਲੇ ਇੰਦਰ ਨਾਂ ਦੇ ਨੌਜਵਾਨ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵੇਂ ਸਪੇਨ ਚਲੇ ਗਏ। ਪਹਿਲਾਂ ਤਾਂ ਸਭ ਕੁਝ ਠੀਕ ਚੱਲਿਆ। ਪਰ ਫਿਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਸਹੁਰਿਆਂ ਵੱਲੋਂ ਅਕਸਰ ਉਸ ਨਾਲ ਦੁਰਵਿਵਹਾਰ ਕੀਤਾ ਜਾਂਦਾ ਸੀ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਕਤ ਔਰਤ ਵੱਲੋਂ ਆਪਣੇ ਪਤੀ ਅਤੇ ਸਹੁਰੇ ਖਿਲਾਫ ਦੋਸ਼ ਲਗਾਏ ਗਏ ਹਨ। ਜਲਦੀ ਹੀ ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਔਰਤ ਦੇ ਬਿਆਨ ਦਰਜ ਕਰ ਲਏ ਗਏ ਹਨ।
ਅਨੁਰਾਧਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਬੱਚਾ ਨਾ ਹੋਣ ਕਰਕੇ ਅਕਸਰ ਹੀ ਸਹੁਰਿਆਂ ਵੱਲੋਂ ਉਸ ਨਾਲ ਦੁਰਵਿਵਹਾਰ ਕੀਤਾ ਜਾਂਦਾ ਸੀ। ਇਸ ਗੱਲ ਨੂੰ ਲੈ ਕੇ ਮੇਰੇ ਸਹੁਰਿਆਂ ਨੇ ਮੇਰੀ ਕਈ ਵਾਰ ਕੁੱਟਮਾਰ ਵੀ ਕੀਤੀ। ਉਸ ਨੇ ਕਿਹਾ ਕਿ ਸਪੇਨ ਵਿੱਚ ਵੀ ਮੇਰੇ ਨਾਲ ਕਈ ਵਾਰ ਕੁੱਟਮਾਰ ਕੀਤੀ ਗਈ ਹੈ। ਉਸ ਉੱਤੇ ਤਲਾਕ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ – ਹਰਦੀਪ ਨਿੱਜਰ ਕੇਸ ‘ਚ ਇਕ ਹੋਰ ਗ੍ਰਿਫ਼ਤਾਰ, ਜਾਂਚ ਜਾਰੀ