Punjab

ਲੁਧਿਆਣਾ ‘ਚ ਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਫ਼ੇਲ੍ਹ , ਸ਼ਰਾਬ ਦੇ ਠੇਕੇ ‘ਚ ਜਾ ਵੱਜੀ ਬੱਸ, ਮੱਚ ਗਈ ਹਾਹਾਕਾਰ…

In Ludhiana, the brakes of the Punjab police bus failed, the bus crashed into a liquor store, there was an outcry.

ਲੁਧਿਆਣਾ : ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕ ਫੈਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਨਾਲ ਟਕਰਾ ਕੇ ਨੁਕਸਾਨੀ ਗਈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਦਾ ਸ਼ਟਰ ਵੀ ਤੋੜ ਦਿੱਤਾ ਗਿਆ। ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ। ਖ਼ੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦਾ ਇਲਾਜ ਵੀ ਕਰਵਾਇਆ। ਥਾਣਾ ਡਿਵੀਜ਼ਨ ਨੰਬਰ 5 ਦੇ ਐੱਸ ਐੱਚ ਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰ ਦੇ ਸਮੇਂ ਅਚਾਨਕ ਬ੍ਰੇਕ ਫੈਲ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕਾ ਅਪਰੇਟਰ ਨੇ ਦੇਰ ਰਾਤ ਸ਼ਟਰ ਦੀ ਮੁਰੰਮਤ ਕਰਵਾਈ।