The Khalas Tv Blog Punjab ਮਾਨਸਾ ਵਿੱਚ ਨਗਰ ਕੌਂਸਲ ਚੋਣਾਂ ‘ਚ ਬੀਜੇਪੀ ਦਾ ਬਾਈਕਾਟ ਕਰਨ ਲਈ ਕੀਤਾ ਜਾ ਰਿਹਾ ਹੈ ਪ੍ਰਚਾਰ
Punjab

ਮਾਨਸਾ ਵਿੱਚ ਨਗਰ ਕੌਂਸਲ ਚੋਣਾਂ ‘ਚ ਬੀਜੇਪੀ ਦਾ ਬਾਈਕਾਟ ਕਰਨ ਲਈ ਕੀਤਾ ਜਾ ਰਿਹਾ ਹੈ ਪ੍ਰਚਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਮਾਨਸਾ ਜ਼ਿਲ੍ਹੇ ਵਿੱਚ ਰੁਲਦੂ ਸਿੰਘ ਮਾਨਸਾ ਦੀ ਪੰਜਾਬ ਕਿਸਾਨ ਯੂਨੀਅਨ ਜਥੇਬੰਦੀ ਵੱਲੋਂ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਬੀਜੇਪੀ ਨੂੰ ਵੋਟ ਨਾ ਪਾਉਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬੀਜੇਪੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਜਥੇਬੰਦੀ ਦੇ ਕਾਰਕੁੰਨਾਂ ਵੱਲੋਂ ਆਪਣੀਆਂ ਗੱਡੀਆਂ ‘ਤੇ ਤਿਰੰਗਾਂ ਅਤੇ ਕਿਸਾਨੀ ਝੰਡੇ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਚਾਰਕਾਂ ਵੱਲੋਂ ਹੋਕਾ ਦਿੱਤਾ ਜਾ ਰਿਹਾ ਹੈ ਕਿ ‘ਨਗਰ ਕੌਂਸਲ ਚੋਣਾਂ ਵਿੱਚ ਬੀਜੇਪੀ ਦੇ ਉਮੀਦਵਾਰਾਂ ਨੂੰ ਭਜਾਉ ਅਤੇ ਦੇਸ਼ ਬਚਾਉ।’

ਮਾਨਸਾ ਦੇ ਭਗਤ ਸਿੰਘ ਚੌਂਕ ਦੇ ਨੇੜੇ ਵਾਰਡ ਨੰਬਰ 21 ਵਿੱਚ ਬੀਜੇਪੀ ਦੀ ਉਮੀਦਵਾਰ ਪੂਜਾ ਛਾਬੜਾ ਦਾ ਵਿਰੋਧ ਕੀਤਾ ਗਿਆ। ਮਾਨਸਾ ‘ਚ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਵਿਦਿਆਰਥੀ ਵੀ ਬੀਜੇਪੀ ਦਾ ਵਿਰੋਧ ਕਰਨ ਲਈ ਪ੍ਰਚਾਰ ਵਿੱਚ ਸ਼ਾਮਿਲ ਹੋਏ। ਵਿਦਿਆਰਥੀਆਂ ਨੇ ਹੱਥਾਂ ਵਿੱਚ ਪੋਸਟਰ ਫੜ੍ਹ ਕੇ ਬੀਜੇਪੀ ਦਾ ਵਿਰੋਧ ਕੀਤਾ।

Exit mobile version