‘ਦ ਖ਼ਾਲਸ ਬਿਊਰੋ :- ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਲੱਗੇ ਉੱਤਰੀ ਭਾਰਤ ਦੇ ਪ੍ਰਾਈਵੇਟ ਅਤੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਹੁਣ ਮੁੜ ਚੱਲਣ ਦੀ ਉਸ ਵੇਲੇ ਉਮੀਦ ਬੱਝ ਗਈ ਹੈ, ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੇਲਵੇ ਲਾਈਨਾਂ ਤੋਂ ਆਪਣਾ ਧਰਨਾ ਚੁੱਕ ਲਿਆ ਗਿਆ।
ਦੱਸਣਯੋਗ ਹੈ ਕਿ ਜਥੇਬੰਦੀ ਵਲੋਂ 23 ਅਕਤੂਬਰ ਤੋਂ ਥਰਮਲ ਦੀਆਂ ਰੇਲਵੇ ਲਾਈਨਾਂ ਉਪਰ ਪੱਕੇ ਤੌਰ ’ਤੇ ਧਰਨਾ ਲਗਾਇਆ ਹੋਇਆ ਸੀ। ਧਰਨਾ ਚੁੱਕਣ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਵਲੋਂ ਕੀਤਾ ਗਿਆ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੱਖਰੇ ਤੌਰ ‘ਤੇ ਇਸ ਪੱਤਰਕਾਰ ਨੂੰ ਦੱਸਿਆ ਕਿ ਜਥੇਬੰਦੀ ਨੇ ਰਾਜਪੁਰਾ ਵਿਖੇ ਲੱਗੇ ਐਲ ਐਂਡ ਟੀ ਕੰਪਨੀ ਦੇ ਥਰਮਲ ਦੀਆਂ ਰੇਲਵੇ ਲਾਈਨਾਂ ਤੋਂ ਧਰਨਾ ਉਠਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹਨਾਂ ਥਰਮਲਾਂ ਮੁਹਰੇ ਧਰਨੇ ਕਾਇਮ ਰਹਿਣਗੇ, ਪਰ ਰੇਲਵੇ ਲਾਈਨਾਂ ਨੂੰ ਵਿਹਲਾ ਕਰ ਦਿੱਤਾ ਗਿਆ ਹੈ।