“ਕਿਸਾਨ ਅੰਦੋਲਨ ਦੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਸਿੰਘੂ ਬਾਰਡਰ ‘ਤੇ 11 ਦਸੰਬਰ 2022 ਨੂੰ ਸੰਯੁਕਤ ਕਿਸਾਨ ਮੌਰਚਾ ਗੈਰ ਰਾਜਨੀਤਿਕ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ। ਜਿਹਨਾਂ ਦੀ ਸ਼ੁਰੂਆਤ 9 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰ ਕੇ ਹੋਵੇਗੀ, 11 ਦਸੰਬਰ ਨੂੰ ਭੋਗ ਪਾਏ ਜਾਣਗੇ” ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ. ਜਗਜੀਤ ਸਿੰਘ ਡੱਲੇਵਾਲ ਨੇ ਇਹ ਜਾਣਕਾਰੀ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ ਹੈ।
ਉਹਨਾਂ ਇਹ ਵੀ ਦੱਸਿਆ ਹੈ ਕਿ ਭੋਗ ਉਪਰੰਤ ਮਾਣਯੋਗ ਰਾਸ਼ਟਰਪਤੀ ਦੇ ਨਾਮ ਮੋਰਚੇ ਦੀਆ ਬਾਕੀ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਮੰਗ ਪੱਤਰ ਦਿੱਤਾ ਜਾਵੇਗਾ । ਇਹਨਾਂ ਮੰਗਾਂ ਵਿੱਚ ਡਾ ਸਵਾਮੀਨਾਥਨ ਕਮਿਸ਼ਨ ਦੇ C-2+50 ਫੀਸਦੀ ਫਾਰਮੂਲੇ ਦੇ ਅਨੁਸਾਰ ਐੱਮ.ਐੱਸ.ਪੀ ਉੱਪਰ ਗਰੰਟੀ ਕਾਨੂੰਨ ਬਣਵਾਉਣ ਲਈ,ਲਖੀਮਪੁਰ ਖੀਰੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ
- ਜੇਲ੍ਹਾਂ ਵਿੱਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣ
- ਕਤਲਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਅਤੇ ਜੇਲ੍ਹ ਭੇਜਣ ਦੀ ਮੰਗ
- ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਦੀ ਮੰਗ
- ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿੱਚ ਕਿਸਾਨਾਂ ਉੱਪਰ ਦਰਜ ਹੋਏ ਪਰਚੇ ਰੱਦ ਕਰਨ ਦੀ ਮੰਗ
- ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੀ ਮੰਗ
- WTO ਵਿੱਚੋਂ ਭਾਰਤ ਦੇ ਬਾਹਰ ਨਿਕਲਣ ਦੀ ਮੰਗ
- ਕਿਸਾਨੀ ਅੰਦੋਲਨ ਦੌਰਾਨ ਬਲੈਕ ਲਿਸਟ ਕੀਤੇ ਗਏ ਐੱਨ.ਆਰ.ਆਈ ਭਰਾਵਾਂ ਨੂੰ ਬਲੈਕ ਲਿਸਟ ਵਿਚੋਂ ਕੱਢਣ ਦੀ ਮੰਗ
- ,ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਆਦਿ ਮੰਗਾ ਸ਼ਾਮਲ ਹਨ
ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਜੱਥੇਬੰਦੀ ਵੱਲੋ ਪਿੰਡ ਪਿੰਡ ਵਿੱਚ ਜਾ ਕੇ ਅਤੇ ਮੀਟਿੰਗਾਂ ਕਰਕੇ ਅਤੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ 11 ਦਸੰਬਰ ਨੂੰ ਸਿੰਘੂ ਬਾਰਡਰ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿੱਚ ਵੱਡੇ ਜੱਥੇ ਲੈ ਕੇ ਜਾਣ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆ ਗਈਆਂ ਹਨ।