The Khalas Tv Blog Punjab ਸ਼ਹੀਦਾਂ ਦੀ ਯਾਦ ‘ਚ ਐਸਜੀਪੀਸੀ ਨੇ ਕਰਵਾਇਆ ਸਮਾਗਮ! ਕਾਂਗਰਸ ਤੇ ਲਾਏ ਗੰਭੀਰ ਇਲਜ਼ਾਮ
Punjab

ਸ਼ਹੀਦਾਂ ਦੀ ਯਾਦ ‘ਚ ਐਸਜੀਪੀਸੀ ਨੇ ਕਰਵਾਇਆ ਸਮਾਗਮ! ਕਾਂਗਰਸ ਤੇ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਨਵੰਬਰ 1984 (November 1984) ਵਿਚ ਕਤਲੇਆਮ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਯਾਦ ਵਿਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੇ ਭੋਗ ਪਾਏ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ਅਤੇ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪ੍ਰੇਮ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।

ਇਸ ਮੌਕੇ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੂੰ ਮਨੁੱਖਤਾ ਮਾਰੂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ 40 ਸਾਲ ਬੀਤ ਜਾਣ ਮਗਰੋਂ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਅਣਮਨੁੱਖੀ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ – ਅਨੰਤਨਾਗ ‘ਚ ਸੁਰੱਖਿਆ ਬਲਾਂ ਵੱਲੋਂ 2 ਅਤਿਵਾਦੀ ਢੇਰ, ਇਕ ਜਵਾਨ ਹੋਇਆ ਸ਼ਹੀਦ

 

Exit mobile version