The Khalas Tv Blog Punjab ਨੰਗਲ ‘ਚ VHP ਪ੍ਰਧਾਨ ਦਾ ਅਣਪਛਾਤਿਆਂ ਨੇ ਕਰ ਦਿੱਤਾ ਬੂਰਾ ਹਾਲ, ਆਪਣੀ ਦੁਕਾਨ ‘ਤੇ ਬੈਠਾ ਸੀ ਵਿਅਕਤੀ
Punjab

ਨੰਗਲ ‘ਚ VHP ਪ੍ਰਧਾਨ ਦਾ ਅਣਪਛਾਤਿਆਂ ਨੇ ਕਰ ਦਿੱਤਾ ਬੂਰਾ ਹਾਲ, ਆਪਣੀ ਦੁਕਾਨ ‘ਤੇ ਬੈਠਾ ਸੀ ਵਿਅਕਤੀ

xr:d:DAGCXFZKRJQ:7,j:4808017421594087199,t:24041406

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ‘ਚ ਰੇਲਵੇ ਰੋਡ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਾਸ ਗੱਲ ਇਹ ਹੈ ਕਿ ਇਸ ਕਤਲ ਬਾਰੇ ਆਸ-ਪਾਸ ਦੇ ਲੋਕਾਂ ਨੂੰ ਪਤਾ ਹੀ ਨਹੀਂ ਲੱਗਾ।

ਜਾਣਕਾਰੀ ਅਨੁਸਾਰ ਵੀਐਚਪੀ ਪ੍ਰਧਾਨ ਵਿਕਾਸ ਪ੍ਰਭਾਕਰ ਸ਼ਨੀਵਾਰ ਦੇਰ ਸ਼ਾਮ ਆਪਣੀ ਮਿਠਾਈ ਦੀ ਦੁਕਾਨ ‘ਤੇ ਬੈਠੇ ਸਨ ਕਿ ਅਣਪਛਾਤੇ ਹਮਲਾਵਰ ਉਥੇ ਆਏ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਫਰਾਰ ਹੋ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਗੁਆਂਢੀ ਦੁਕਾਨ ‘ਤੇ ਕੰਮ ਕਰਨ ਵਾਲਾ ਕਰਮਚਾਰੀ ਵਿਕਾਸ ਦੀ ਦੁਕਾਨ ਤੋਂ ਕੁਝ ਸਾਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ ‘ਚ ਦੇਖਿਆ ਅਤੇ ਜਾ ਕੇ ਆਪਣੇ ਬੌਸ ਨੂੰ ਸੂਚਨਾ ਦਿੱਤੀ।

ਜਿਸ ਤੋਂ ਬਾਅਦ ਗੁਆਂਢੀ ਦੁਕਾਨਦਾਰ ਮਨੀਸ਼ ਨੇ ਹੋਰ ਦੁਕਾਨਦਾਰਾਂ ਨਾਲ ਮਿਲ ਕੇ ਵਿਕਾਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਪ੍ਰਤੀਕਸ਼ਾ ਨੇ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ ਅਤੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਜੈ ਸਿੰਘ ਅਤੇ ਥਾਣਾ ਇੰਚਾਰਜ ਰਜਨੀਸ਼ ਚੌਧਰੀ ਵੀ ਮੌਕੇ ’ਤੇ ਪੁੱਜੇ ਅਤੇ ਜਾਂਚ ਕੀਤੀ।

ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਗਈ। ਜਿਸ ਵਿੱਚ ਬਾਈਕ ਸਵਾਰ ਦੋ ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦੇ ਰਹੇ ਹਨ। ਡੀਐਸਪੀ ਅਜੇ ਸਿੰਘ ਨੇ ਕਿਹਾ ਕਿ ਵਿਸਾਖੀ ਮੌਕੇ ਅਜਿਹੀ ਘਟਨਾ ਵਾਪਰਨਾ ਬਹੁਤ ਮੰਦਭਾਗਾ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

Exit mobile version